ਲੁਧਿਆਣਾ : ਅੰਗਰੇਜ਼ੀ ਵਿਭਾਗ ਅਤੇ ਪੱਤਰਕਾਰੀ ਵਿਭਾਗ ਵੱਲੋਂ ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ ਵਿਖੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ । ਇਸ ਮੌਕੇ ਰਿਸੋਰਸ ਪਰਸਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁਜਰਖਾਨ ਕੈਂਪਸ, ਲੁਧਿਆਣਾ ਦੇ ਪ੍ਰੋ ਕੀਰਤੀ ਧਵਨ ਸਨ। ਵਿਭਾਗ ਦੇ ਫੈਕਲਟੀ ਮੈਂਬਰਾਂ ਨੇ ਗੁਲਦਸਤਾ ਭੇਟ ਕਰਕੇ ਗੈਸਟ ਲੈਕਚਰਾਰ ਦਾ ਸਵਾਗਤ ਕੀਤਾ ।
ਇਸ ਭਾਸ਼ਣ ਦਾ ਵਿਸ਼ਾ ਫਿਊਚਰ ਇਨ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸੀ। ਪ੍ਰੋ. ਕੀਰਤੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਮਾਸ ਮੀਡੀਆ ਦੇ ਖੇਤਰ ਵਿੱਚ ਵੱਖ-ਵੱਖ ਪਹਿਲੂਆਂ ਅਤੇ ਮੌਕਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਆਪਣੇ ਸਾਬਕਾ ਵਿਦਿਆਰਥੀਆਂ ਦੇ ਅਨੁਭਵ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਹ ਆਪਣੇ-ਆਪਣੇ ਖੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ।
ਲੈਕਚਰ ਤੋਂ ਬਾਅਦ ਉਨ੍ਹਾਂ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਪੱਤਰਕਾਰੀ ਵਿਭਾਗ ਤੋਂ ਸ੍ਰੀਮਤੀ ਕਰੁਣਾ ਸ਼ਰਮਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।