Connect with us

ਪੰਜਾਬ ਨਿਊਜ਼

ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Published

on

Hearing on Simarjit Bains' bail application in rape case, High Court issues notice to Punjab govt

ਚੰਡੀਗੜ੍ਹ/ ਲੁਧਿਆਣਾ : ਜਬਰ ਜਨਾਹ ਮਾਮਲੇ ‘ਚ ਭਗੌੜੇ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ ਹੈ। ਇਸ ਸੰਬੰਧ ‘ਚ ਕਰੀਬ ਡੇਢ ਘੰਟਾ ਬਹਿਸ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਜਬਰ ਜਨਾਹ ਦੇ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਲੁਧਿਆਣਾ ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਇਕ ਦਿਨ ਬਾਅਦ ਭਲਕੇ ਮੰਗਲਵਾਰ ਨੂੰ ਮੁੜ ਕੇਸ ਦੀ ਸੁਣਵਾਈ ਹੋਵੇਗੀ। ਬੈਂਸ ਨੇ ਆਪਣੇ ਉੱਪਰ ਦਰਜ ਕੇਸ ਦੀ CBI ਜਾਂਚ ਦੀ ਵੀ ਮੰਗ ਕੀਤੀ ਹੈ। ਬੈਂਸ ਇਸ ਵਾਰ ਪੰਜਾਬ ਵਿਧਾਨ ਸਭਾ ਚੋਣ ਵੀ ਹਾਰ ਚੁੱਕੇ ਹਨ।

Facebook Comments

Trending