ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਲੁਧਿਆਣਾ ਵਿਖੇ ਆਤੰਕਵਾਦ ਵਿਰੋਧੀ ਦਿਵਸ ਮਨਾਇਆ ਗਿਆ l ਪਰਮਬੀਰ ਸਿੰਘ ਨੇ ਦੱਸਿਆ ਕਿ ਇਹ ਦਿਹਾੜਾ ਯੁਵਕ ਸੇਵਾਵਾਂ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਤੇ ਨੰਬਰ 4 ਪੰਜਾਬ ਏਅਰ ਸਕਾਰਡਨ ਐੱਨਸੀਸੀ ਲੁਧਿਆਣਾ ਕਮਾਂਡਿੰਗ ਆਫੀਸਰ ਵਿੰਗ ਕਮਾਂਡਰ ਬੀ ਐਸ ਗਿੱਲ ਦੇ ਮਾਰਗ ਦਰਸ਼ਨ ਹੇਠ ਮਨਾਇਆ ਗਿਆ ।
ਉਨ੍ਹਾਂ ਦੱਸਿਆ ਕਿ ਭਾਰਤ ਦੇ ਸਵਰਗੀ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਨੂੰ ਸ਼ਹੀਦ ਕੀਤਾ ਗਿਆ ਸੀ। ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਇਸ ਮੌਕੇ ਆਤੰਕਵਾਦ ਵਿਰੋਧ ਵਿੱਚ ਆਪਣੇ ਵਿਚਾਰ ਪੇਸ਼ ਕੀਤੇ ਅਤੇ ਅਤਿਵਾਦ ਵਿਰੋਧੀ ਸਹੁੰ ਚੁੱਕੀ ।
Anti-Terrorism Day celebrated at Malwa School
ਉਨ੍ਹਾਂ ਵਿਦਿਆਰਥੀਆਂ ਦੇ ਇਸ ਜਜ਼ਬੇ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਆਤੰਕਵਾਦ, ਜੋ ਕਿ ਮਾਨਵਤਾ ਦਾ ਦੁਸ਼ਮਣ ਹੈ ਉਸ ਦੇ ਵਿਰੋਧ ਵਿੱਚ ਹਮੇਸ਼ਾਂ ਸਜਗ ਰਹਿਣ ਅਤੇ ਦੇਸ਼ ਦੇ ਨਾਲ ਪਿਆਰ ਕਰਦੇ ਰਹਿਣ।