Connect with us

ਪੰਜਾਬੀ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ, ਅਧਿਕਾਰੀਆਂ ਨੂੰ ਮੌਨਸੂਨ ਸੀਜ਼ਨ ਲਈ ਤਿਆਰ ਰਹਿਣ ਦੀ ਅਪੀਲ

Published

on

Deputy Commissioner reviews flood prevention measures, urges authorities to be ready for monsoon season

ਲੁਧਿਆਣਾ :  ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਸੰਬੰਧਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

Deputy Commissioner reviews flood prevention measures, urges authorities to be ready for monsoon season

ਦੱਸਣਯੋਗ ਹੈ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਫਲੱਡ ਕੰਟਰੋਲ ਰੂਮ ਸਥਾਪਤ (0161-2433100) ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਅਤੇ ਤਹਿਸੀਲ ਪੱਧਰ ਤੇ ਵੀ ਅਜਿਹੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ ਹੈ। ਇਹ ਫਲੱਡ ਕੰਟਰੋਲ ਰੂਮ 16 ਜੂਨ ਤੋਂ 30 ਸਤੰਬਰ ਤੱਕ ਨਿਰੰਤਰ 24 ਘੰਟੇ ਚੱਲਣਗੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਨਗਰ ਨਿਗਮ ਲੁਧਿਆਣਾ, ਸਿੰਚਾਈ ਵਿਭਾਗ, ਡਰੇਨੇਜ਼ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਕੀਤੀਆਂ ਤਿਆਰੀਆਂ ਬਾਰੇ ਵੇਰਵਾ ਲਿਆ ਅਤੇ ਫੈਸਲਾ ਕੀਤਾ ਗਿਆ ਕਿ ਹੜ ਰੋਕਥਾਮ ਪ੍ਰਬੰਧਾਂ ਵਿੱਚ ਆਪਸੀ ਤਾਲਮੇਲ ਬਣਾਉਣ ਅਤੇ ਸਮੁੱਚੀਆਂ ਗਤੀਵਿਧੀਆਂ ਤੇ ਨਿਗਰਾਨੀ ਰੱਖਣ ਲਈ ਇੱਕ ਵਟਸਐਪ ਗਰੁੱਪ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਹੜ੍ਹ ਰੋਕਥਾਮ ਪ੍ਰਬੰਧਾਂ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਨਿਪਟਣ ਮੌਕੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਦਿਖਾਈ ਗਈ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲਾ ਪ੍ਰਸਾਸ਼ਨ ਨੂੰ ਪੂਰੀ ਤਰਾਂ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਅਧਿਕਾਰੀਆਂ ਨੂੰ ਪੁੱਛਣ ਤੇ ਪਤਾ ਲੱਗਾ ਕਿ ਸਾਰੇ ਵਿਭਾਗਾਂ ਨੇ ਆਪਣੇ-ਆਪਣੇ ਪੱਧਰ ਤੇ ਪ੍ਰਬੰਧ ਮੁਕੰਮਲ ਕਰਨੇ ਸ਼ੁਰੂ ਕੀਤੇ ਹੋਏ ਹਨ।

ਉਨਾਂ ਸਮੂਹ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਇੱਕ-ਇੱਕ ਵਾਹਨ ਵਿੱਚ ਵਾਇਰਲੈਸ ਪਬਲਿਕ ਐੱਡਰੈਸ ਸਿਸਟਮ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਹੰਗਾਮੀ ਸਥਿਤੀ ਮੌਕੇ ਲੋਕਾਂ ਤੱਕ ਸਪੀਕਰ ਰਾਹੀਂ ਸੁਨੇਹਾ ਪਹੁੰਚਾਇਆ ਜਾ ਸਕੇ। ਉਨਾਂ ਐੱਨ.ਡੀ.ਆਰ.ਐੱਫ. ਅਤੇ ਭਾਰਤੀ ਫੌਜ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਸਿਵਲ ਅਧਿਕਾਰੀਆਂ ਨੂੰ ਨਾਲ ਲੈ ਕੇ ਸੰਵੇਦਨਸ਼ੀਲ ਇਲਾਕਿਆਂ ਦਾ ਪਹਿਲਾਂ ਹੀ ਦੌਰਾ ਕਰ ਲੈਣ ਤਾਂ ਜੋ ਲੋੜ ਪੈਣ ਤੇ ਕਾਰਵਾਈ ਕਰਨ ਵਿੱਚ ਕਿਸੇ ਵੀ ਤਰਾਂ ਦੀ ਦੁਬਿਧਾ ਨਾ ਰਹੇ।

ਹਰ ਤਰਾਂ ਦੀ ਸਥਿਤੀ ਤੇ ਕਾਬੂ ਪਾਉਣ ਲਈ ਕੁਝ ਹਦਾਇਤਾਂ ਜਾਰੀ ਕਰਦਿਆਂ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਗਲੇ ਹੁਕਮਾਂ ਤੱਕ ਬਿਨਾਂ ਉਨਾਂ ਦੀ ਪੂਰਵ ਪ੍ਰਵਾਨਗੀ ਤੋਂ ਹੈਡ ਕੁਆਰਟਰ (ਸਟੇਸ਼ਨ) ਨਹੀਂ ਛੱਡਣਗੇ ਅਤੇ ਇਸ ਦੇ ਨਾਲ ਨਾਲ ਆਪਣਾ ਮੋਬਾਇਲ ਫੋਨ ਵੀ 24 ਘੰਟੇ ਖੁੱਲਾ ਰੱਖਣਗੇ। ਸਾਰੇ ਉਪ ਮੰਡਲ ਮੈਜਿਸਟਰੇਟ, ਡੀ.ਆਰ.ਓ ਅਤੇ ਤਹਿਸੀਲਦਾਰ ਇਸ ਗੱਲ ਨੁੂੰ ਯਕੀਨੀ ਬਣਾਉਣਗੇ ਕਿ ਤਹਿਸੀਲ ਹੈਡ ਕੁਆਰਟਰਾਂ ਵਿੱਚ ਸਥਾਪਤ ਫਲੱਡ ਕੰਟਰੋਲ ਰੂਮ ਸਹੀ ਕੰਮ ਕਰਦੇ ਹੋਣ।

ਕਾਰਜਕਾਰੀ ਇੰਜੀਨੀਅਰ, ਡਰੇਨਜ, ਲੁਧਿਆਣਾ ਨੂੰ ਹਦਾਇਤ ਕੀਤੀ ਗਈ ਕਿ ਉਹ ਫਲੱਡ ਇੰਸਪੈਕਸਨ ਦੌਰਾਨ ਚੈਕ ਕੀਤੇ ਜਾਂਦੇ ਸਾਰੇ ਪੁਆਇੰਟਸ ਦਾ ਵਿਸ਼ੇਸ਼ ਤੌਰ ਤੇ ਖਿਆਲ ਰੱਖਣਗੇ ਅਤੇ ਫਲੱਡ ਦੇਖਦੇ ਹੋਏ ਕੋਈ ਵੀ ਤੁਰੰਤ ਐਕਸ਼ਨ ਦੀ ਲੋੜ ਹੋਵੇ, ਉਹ ਲਿਆ ਜਾਵੇ। ਇਸ ਤੋਂ ਇਲਾਵਾ ਸੰਵੇਦਨਸ਼ੀਲ ਪੁਆਇੰਟਸ ਚੈਕ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਸਤਲੁੱਜ ਦਰਿਆ ਉਪਰ 24 ਘੰਟੇ ਨਜ਼ਰ ਰੱਖੀ ਜਾਵੇਗੀ ਅਤੇ ਸਮੇਂ-ਸਮੇਂ ਤੇ ਸੂਚਨਾ ਦੇਣ ਦੀ ਹਦਾਇਤ ਕੀਤੀ ਗਈ।

Facebook Comments

Trending