ਪੰਜਾਬ ਨਿਊਜ਼
ਪਟਿਆਲਾ ਜੇਲ੍ਹ ਵਿਚ ਕਲਰਕ ਬਣੇ ਨਵਜੋਤ ਸਿੰਘ ਸਿੱਧੂ
Published
2 years agoon
ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸਜ਼ਾ ਹੋਣ ਤੋਂ ਬਾਅਦ ਪਟਿਆਲਾ ਦੀ ਸੈਂਟਰਲ ਜੇਲ੍ਹ ਦੇ ਦਫ਼ਤਰ ‘ਚ ਕਲਰਕ ਦੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਸੁਰੱਖਿਆ ਦੇ ਲਿਹਾਜ਼ ਨਾਲ ਲਿਆ ਗਿਆ ਹੈ। ਜੇਲ੍ਹ ਸੁਪਰੀਡੈਂਟ ਮਨਜੀਤ ਸਿੰਘ ਟੀਵਾਨਾ ਨੇ ਕਿਹਾ ਕਿ ਸਿੱਧੂ ਪੜ੍ਹੇ- ਲਿਖੇ ਹਨ ਇਸ ਕਾਰਨ ਉਨ੍ਹਾਂ ਨੂੰ ਇਹ ਕੰਮ ਦਿੱਤਾ ਗਿਆ ਹੈ।
ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਸਿੱਧੂ ਨੂੰ ਜੇਲ੍ਹ ਦੀ ਫੈਕਟਰੀ ‘ਚ ਬਿਸਕੁਟ ਜਾਂ ਫਿਰ ਫਰਨੀਚਰ ਬਣਾਉਣ ਦਾ ਕੰਮ ਦਿੱਤਾ ਜਾ ਸਕਦਾ ਹੈ ਪਰ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਸੀ ਜਿਸ ਕਾਰਨ ਉਨ੍ਹਾਂ ਨੂੰ ਇਹ ਕੰਮ ਸੌਂਪਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਕੰਮ ਲਈ ਸਿੱਧੂ ਨੂੰ ਰੋਜ਼ਾਨਾ ਆਪਣੇ ਬੈਰਕ ਤੋਂ ਜੇਲ੍ਹ ਦਫ਼ਤਰ ਆਉਣ ਪਵੇਗਾ।
ਸਿੱਧੂ ਸਹੂਲਤ ਦੇ ਹਿਸਾਬ ਨਾਲ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦਫ਼ਤਰ ਜਾ ਕੇ ਫਾਈਲਾਂ ਦੇਖ ਸਕਦੇ ਹਨ। ਜੇਲ੍ਹ ਸੁਪਰੀਡੈਂਟ ਨੇ ਦੱਸਿਆ ਕਿ ਪਹਿਲੇ ਤਿੰਨ ਮਹੀਨੇ ‘ਚ ਸਿੱਧੂ ਨੂੰ ਬਿਨਾਂ ਤਨਖ਼ਾਹ ਕੰਮ ਕਰਨਾ ਪਵੇਗਾ। ਫਿਰ 3 ਮਹੀਨੇ ਬਾਅਦ ਉਨ੍ਹਾਂ ਦੇ ਕੰਮ ਦਾ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰ ਰਹੇ ਹਨ।
You may like
-
ਸਿੱਧੂ ਦੀ ਸਿਹਤ ਅਚਾਨਕ ਵਿਗੜੀ : ਆਤਮ ਸਮਰਪਣ ਕਰਨ ਲਈ ਸੁਪਰੀਮ ਕੋਰਟ ਤੋਂ ਮੰਗਿਆ ਕੁੱਝ ਹਫ਼ਤਿਆਂ ਦਾ ਸਮਾਂ
-
ਰਾਜਪੁਰਾ ਥਰਮਲ ਪਲਾਂਟ ਦੇ ਬਾਹਰ ਨਵਜੋਤ ਸਿੱਧੂ ਨੇ ਦਿੱਤਾ ਧਰਨਾ, ਰਾਜਾ ਵੜਿੰਗ ਦੀ ਚਿਤਾਵਨੀ ਨੂੰ ਕੀਤਾ ਦਰਕਿਨਾਰ
-
ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧੀਆਂ, ਭੈਣ ਸੁਮਨ ਤੂਰ ਦੇ ਇਲਜ਼ਾਮਾਂ ਦੀ ਜਾਂਚ ਦੇ ਨਿਰਦੇਸ਼
-
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ BSF ਦੇ ਮੁੱਦੇ ਨੂੰ ਲੈ ਵਿਧਾਨ ਸਭਾ ‘ਚ ਪੇਸ਼ ਕੀਤਾ ਮਤਾ
-
ਨਵਜੋਤ ਸਿੱਧੂ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਏ ਨਤਮਸਤਕ