Connect with us

ਪੰਜਾਬੀ

ਲੋਕ ਐਕਸ਼ਨ ਕਮੇਟੀ ਮੱਤੇਵਾੜਾ ਤੇ ਸਤਲੁਜ ਨੇ ਮੁੱਖ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ

Published

on

Public Action Committee Mattewara and Sutlej sought time to meet the Chief Minister

ਲੁਧਿਆਣਾ : ਭਵਿੱਖ ‘ਚ ਮੱਤੇਵਾੜਾ ਜੰਗਲਾਤ ਖੇਤਰ ਨੂੰ ਪਲੀਤ ਕਰਨ ਤੋਂ ਰੋਕਣ ਤੇ ਸਤਲੁਜ ਦਰਿਆ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਲੋਕ ਐਕਸ਼ਨ ਕਮੇਟੀ ਮੱਤੇਵਾੜਾ ਤੇ ਸਤਲੁਜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਿਲਣ ਲਈ ਸਮਾਂ ਮੰਗਿਆ ਹੈ। ਪੀ. ਏ. ਸੀ. ਵਲੋਂ ਮੱਤੇਵਾੜਾ ਟੈਕਸਟਾਈਲ ਪਾਰਕ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੂੰ ਲਿਖੀ ਚਿੱਠੀ ‘ਚ ਕਿਹਾ ਹੈ ਕਿ ਮੱਤੇਵਾੜਾ ਟੈਕਸਟਾਈਲ ਇੰਡਸਟਰੀਅਲ ਪਾਰਕ ਤੋਂ ਬਚਾਉਣ ਲਈ ਸੰਘਰਸ਼ ਕਰ ਰਹੀ ਲੋਕ ਐਕਸ਼ਨ ਕਮੇਟੀ ਦੇ ਮੈਂਬਰ ਤੇ ਵੱਖ-ਵੱਖ ਵਾਤਾਵਰਨ ਸੰਸਥਾਵਾਂ ਦੇ ਮੈਂਬਰ ਆਪ ਨੂੰ ਮਿਲਣਾ ਚਾਹੁੰਦੇ ਹਨ ਤੇ ਨਿੱਜੀ ਤੌਰ ‘ਤੇ ਇਸ ਅਹਿਮ ਮੁੱਦੇ ‘ਤੇ ਤੁਹਾਡੇ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਨੂੰ ਮਿਲ ਚੁੱਕੇ ਹਾਂ ਅਤੇ ਇਸ ਟੈਕਸਟਾਈਲ ਪਾਰਕ ਦੇ ਮੱਤੇਵਾੜਾ ਜੰਗਲ ਦੇ ਨਾਲ ਲੱਗਦੇ ਨਕਾਰਾਤਮਕ ਪ੍ਰਭਾਵਾਂ ਬਾਰੇ ਉਨ੍ਹਾਂ ਨੂੰ ਇਕ ਮੰਗ-ਪੱਤਰ ਵਿਚ ਆਪਣੇ ਵਿਚਾਰਾਂ ਤੋਂ ਜਾਣੂੰ ਕਰਵਾ ਚੁੱਕੇ ਹਾਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਸਾਂਝੇ ਕਰਨ ਦਾ ਵਾਅਦਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਉਦਯੋਗਾਂ ਦੇ ਵਿਰੁੱਧ ਨਹੀਂ ਹਾਂ ਪਰ ਅਸੀਂ ਅਜਿਹੇ ਉਦਯੋਗ ਚਾਹੁੰਦੇ ਹਾਂ ਜੋ ਪ੍ਰਦੂਸ਼ਣ ਨਾ ਫੈਲਾਉਣ। ਉਨ੍ਹਾਂ ਕਿਹਾ ਕਿ ਅਸੀਂ ਵਾਤਾਵਰਨ ਪ੍ਰੇਮੀ ਤੁਹਾਨੂੰ ਇਸ ਟੈਕਸਟਾਈਲ ਪਾਰਕ ਦੀ ਸਥਾਪਨਾ ਤੋਂ ਬਾਅਦ ਪੰਜਾਬ ਦੇ ਵਾਤਾਵਰਨ ਨੂੰ ਹੋਣ ਵਾਲੇ ਖ਼ਤਰੇ ਤੋਂ ਜਾਣੂੰ ਕਰਵਾਉਣਾ ਚਾਹੁੰਦੇ ਹਾਂ।

Facebook Comments

Trending