Connect with us

ਪੰਜਾਬੀ

ਬਲਾਕ ਲੁਧਿਆਣਾ-2 ਅਧੀਨ ਪਿੰਡ ਗਰਚਾ ‘ਚ ਕਰੀਬ 5 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

Published

on

Occupied about 5 acres of land in village Garcha under block Ludhiana-2

ਲੁਧਿਆਣਾ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਗਰਚਾ ਵਿਖੇ 5 ਏਕੜ 5 ਕਨਾਲ 5 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।

ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ) ਸ. ਗੁਰਪ੍ਰੀਤ ਸਿੰਘ ਮਾਂਗਟ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ  ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਗਰਚਾ ਵਿਖੇ ਵਿਖੇ 5 ਏਕੜ 5 ਕਨਾਲ 5 ਮਰਲੇ ਮੀਨ ਕਬਜ਼ਾ ਮੁਕਤ ਕਰਵਾਈ ਗਈ।

ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿੱਚ 471 ਏਕੜ ਪੰਚਾਇਤੀ ਜ਼ਮੀਨੀ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ ਜਿਸ ਵਿੱਚੋਂ ਇਕੱਲੇ ਬਲਾਕ ਲੁਧਿਆਣਾ-2 ਵੱਲੋਂ ਅੱਜ ਤੱਕ 190 ਏਕੜ ਜ਼ਮੀਨ ਛੁਡਵਾਈ ਜਾ ਚੁੱਕੀ ਹੈ।

ਸ. ਮਾਂਗਟ ਨੇ ਅੱਗੇ ਦੱਸਿਆ ਕਿ ਇਹ ਪੰਚਾਇਤੀ ਜ਼ਮੀਨ ਪੰਚਾਇਤ ਅਫ਼ਸਰ ਸ. ਹਰਪਾਲ ਸਿੰਘ, ਪੰਚਾਇਤ ਸਕੱਤਰ ਸ. ਮੱਖਣ ਸਿੰਘ, ਪੰਚਾਇਤ ਸੰਮਤੀ ਪਟਵਾਰੀ ਸ. ਬਲਜਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਐਨ.ਆਰ.ਆਈ. ਵਿੰਗ ਦੇ ਇੰਚਾਰਜ ਸ. ਸੁਰਜੀਤ ਸਿੰਘ ਗਰਚਾ ਅਤੇ ਸਰਪੰਚ ਸ੍ਰੀਮਤੀ ਪ੍ਰੀਤਮ ਕੌਰ ਦੇ ਨਾਲ ਸਮੂਹ ਗ੍ਰਾਮ ਪੰਚਾਇਤ ਪਿੰਡ ਗਰਚਾ ਦੇ ਸਹਿਯੋਗ ਨਾਲ ਕਬਜ਼ਾ ਮੁਕਤ ਕਰਵਾਈ ਗਈ ਹੈ।

ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ) ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ ਕਬਜ਼ੇ ਛੁਡਾਉਣ ਦੀ ਪ੍ਰਕਿਰਿਆ ਵੀ ਜਲਦ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

Facebook Comments

Trending