ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ 3 ਬੱਚਿਆਂ ਨੂੰ ‘ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ’ ਦਾ ਲਾਭ ਦਿੱਤਾ ਗਿਆ ਜ਼ਿਨ੍ਹਾਂ ਦੇ ਮਾਤਾ-ਪਿਤਾ ਦੀ ਕੋਵਿਡ ਮਹਾਂਮਾਰੀ ਕਰਕੇ ਮੌਤ ਹੋ ਚੁੱਕੀ ਹੈ। ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋ ‘ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ’ ਨੂੰ ਬੀਤੇ ਕੱਲ ਲਾਂਚ ਕੀਤਾ ਗਿਆ ਸੀ।
ਨੈਸ਼ਨਲ ਪੱਧਰ ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋ ਵੱਖ-ਵੱਖ ਰਾਜਾਂ ਦੇ ਵੱਖ-ਵੱਖ ਜਿਲ੍ਹਿਆਂ ਦੇ ਬੱਚਿਆਂ ਨੂੰ ਸੰਬੋਧਿਤ ਕੀਤਾ ਗਿਆ। ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਵੱਲੋ ਪ੍ਰਾਪਤ ਸੁਨੇਹ ਪੱਤਰ, 5 ਲੱਖ ਤੱਕ ਸਿਹਤ ਬੀਮਾ ਯੋਜਨਾ ਦੇ ਕਾਰਡ, 10 ਲੱਖ ਰੁਪਏ ਦੀ ਰਾਸ਼ੀ ਦੀ ਪਾਸ ਬੁੱਕ ਦੀਆਂ ਕਿੱਟਾਂ 3 ਲਾਭਪਾਤਰੀਆਂ (2 ਦੀ ਉਮਰ 18 ਸਾਲ ਤੋਂ ਉਪਰ ਅਤੇ 1 ਦੀ ਉਮਰ 18 ਸਾਲ ਤੋਂ ਘੱਟ) ਨੂੰ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋ ਤਿੰਨੋਂ ਬੱਚਿਆਂ ਨਾਲ ਗੱਲਬਾਤ ਦੌਰਾਨ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਜਦੋਂ ਵੀ ਉਹਨਾਂ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ, ਤਾਂ ਬੱਚੇ ਉਨ੍ਹਾਂ ਨਾਲ ਸਿੱਧੇ ਤੌਰ ‘ਤੇ ਗੱਲ ਕਰ ਸਕਦੇ ਹਨ, ਤਾਂ ਜੋ ਉਹਨਾਂ ਦੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ ਅਤੇ ਬੱਚਿਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਗਈ।