Connect with us

ਅਪਰਾਧ

2 ਕਰੋੜ 16 ਲੱਖ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Published

on

2 crore 16 lakh youth arrested with heroin
ਲੁਧਿਆਣਾ  : ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 2 ਕਰੋੜ 16 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਐਸ. ਟੀ. ਐਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਰੋਹਿਤ ਪੁੱਤਰ ਜੰਗੀ ਵਾਸੀ ਪੀਰੂ ਬੰਦਾ ਵਜੋਂ ਕੀਤੀ ਗਈ |
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਪੀਰੂ ਬੰਦਾ ਇਲਾਕੇ ‘ਚ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਿਹਾ ਹੈ | ਪੁਲਿਸ ਵਲੋਂ ਸੂਚਨਾ ਮਿਲਦੇ ਹੀ ਪੀਰੂ ਬੰਦਾ ਮੁਹੱਲਾ ‘ਚ ਨਾਕਾਬੰਦੀ ਕੀਤੀ ਗਈ ਤਾਂ ਉਥੇ ਜਾ ਰਹੀ ਕਥਿਤ ਦੋਸ਼ੀ ਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਥਿਤ ਦੋਸ਼ੀ ਨੇ ਕਾਰ ਭਜਾ ਲਈ। ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਦੇ ਕਬਜ਼ੇ ‘ਚੋਂ 432 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 2 ਕਰੋੜ 16 ਲੱਖ ਰੁਪਏ ਹੈ |
ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦਾ ਸੀ | ਪਿਛਲੇ ਕੁਝ ਸਮੇਂ ਤੋਂ ਉਹ ਵਿਹਲਾ ਹੀ ਸੀ ਤੇ ਇਸ ਕਾਰਨ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕੰਮ ‘ਚ ਲੱਗਿਆ | ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Facebook Comments

Trending