ਫੁੱਲਾਂਵਾਲ : ਸ਼ਹੀਦ ਕਰਤਾਰ ਸਿੰਘ ਸਰਾਭਾ ਸਥਿਤ ਪਿੰਡ ਠੱਕਰਵਾਲ ਦੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਰਮੀ ਦੇ ਤਪਦੇ ਮੌਸਮ ‘ਚ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ ਚੜ ਕੇ ਸੇਵਾ ਨਿਭਾਈ |

ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਿਟਾਇਰਡ ਮੇਜਰ ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਤੇ ਪਿ੍ੰਸੀਪਲ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਸ਼ਹੀਦੀ ਬਾਰੇ ਵਿਚਾਰਾਂ ਦੀ ਸਾਂਝ ਪਾਈ |