ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਰੁਕਣ ਦਾ ਨਹੀਂ ਲੈ ਰਹੀਆਂ। ਕੋਰੋਨਾ ਕਾਲ ਦੌਰਾਨ ਜਨਤਾ ਨਗਰ ’ਚ ਇਕ ਸਡ਼ਕ ਦੇ ਉਦਘਾਟਨ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਦੋਂ ਦੇ ਨੇਤਾ ਗੁਰਦੀਪ ਗੋਸ਼ਾ ਤੇ ਸਿਮਰਜੀਤ ਬੈਂਸ ਨੇ ਦੇ ਸਮਰਥਕ ਆਹਮੋ ਸਾਹਮਣੇ ਹੋ ਗਏ ਸਨ।
ਇਸ ਦੌਰਾਨ ਬੈਂਸ ਨੇ ਸਮਰਥਕਾਂ ਨਾਲ ਗੁਰਦੀਪ ਗੋਸ਼ਾ ਨਾਲ ਕੁੱਟਮਾਰ ਕੀਤੀ ਸੀ। ਇਸ ਦੌਰਾਨ ਪੁਲਿਸ ਨੇ ਗੋਸ਼ਾ, ਸਿਮਰਜੀਤ ਬੈਂਸ, ਉਨ੍ਹਾਂ ਦੇ ਪੁੱਤਰ ਅਜੈਪ੍ਰੀਤ ਸਿੰਘ ਬੈਂਸ ਖ਼ਿਲਾਫ਼ ਸਰਕਾਰੀ ਆਦੇਸ਼ ਨਾ ਮੰਨਣ ’ਤੇ ਅਪਰਾਧਿਕ ਮਾਮਲਾ ਦਰਜ ਕੀਤਾ ਸੀ। ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ-1 ਹਰਸਿਮਰਨਜੀਤ ਕੌਰ ਦੀ ਅਦਾਲਤ ਵਿਚ ਚੱਲ ਰਿਹਾ ਹੈ।
ਉਨ੍ਹਾਂ ਵੱਲੋਂ ਇਸ ਕੇਸ ਵਿਚ ਹਾਜ਼ਰ ਨਾ ਹੋਣ ’ਤੇ ਵਿਧਾਇਕ ਬੈਂਸ, ਉਨ੍ਹਾਂ ਦੇ ਪੁੱਤਰ ਅਜੇਪ੍ਰੀਤ ਸਿੰਘ ਬੈਂਸ ਸਮੇਤ ਉਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ ਜੋ ਅਦਾਲਤ ਦੀ ਕਾਰਵਾਈ ਵਿਚ ਸ਼ਾਮਲ ਨਹੀਂ ਹੋ ਰਹੇ।