Connect with us

ਪੰਜਾਬ ਨਿਊਜ਼

ਪੰਜਾਬ ਦੇ 424 ਲੋਕਾਂ ਦੀ ਸੁਰੱਖਿਆ ਮੁੜ ਹੋਵੇਗੀ ਬਹਾਲ, ਹਾਈਕੋਰਟ ‘ਚ ਹੋਈ ਸੁਣਵਾਈ

Published

on

Security of 424 people of Punjab to be restored, hearing in High Court
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ 424 ਲੋਕਾਂ ਦੀ ਵਾਪਸ ਲਈ ਗਈ ਜਾਂ ਹਟਾਈ ਗਈ ਸੁਰੱਖਿਆ ਨੂੰ ਮੁੜ ਬਹਾਲ ਕੀਤਾ ਜਾਵੇਗਾ। ਇਸ ਮਾਮਲੇ ਸਬੰਧੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਕਤ ਲੋਕਾਂ ਦੀ ਸੁਰੱਖਿਆ ਆਰਜ਼ੀ ਤੌਰ ‘ਤੇ ਵਾਪਸ ਲਈ ਗਈ ਹੈ ਕਿਉਂਕਿ 6 ਜੂਨ ਨੂੰ ਘੱਲੂਘਾਰਾ ਦਿਵਸ ਹੈ।
ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ 7 ਜੂਨ ਨੂੰ ਸਾਰੇ ਵੀ. ਆਈ. ਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਜਾਂ ਹਟਾ ਦਿੱਤੀ ਗਈ ਸੀ। ਇਸ ਦੇ ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਲੋਕਾਂ ਦੇ ਨਿਸ਼ਾਨੇ ‘ਤੇ ਆ ਗਈ ਸੀ।

Facebook Comments

Trending