Connect with us

ਪੰਜਾਬੀ

ਫਲੈਟਾਂ ਦੀ ਸੁਚਾਰੂ, ਨਿਰਪੱਖ ਤੇ ਪਾਰਦਰਸ਼ੀ ਡਰਾਅ ਪ੍ਰਕਿਰਿਆ ਦੀ ਤਿਆਰੀ ਮੁਕੰਮਲ – ਨੀਰੂ ਕਤਿਆਲ ਗੁਪਤਾ

Published

on

Preparation of smooth, fair and transparent draw process of flats completed - Neeru Katial Gupta

ਲੁਧਿਆਣਾ : ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਲੈਂਡ ਐਕਿਊਜੀਸ਼ਨ ਕੁਲੈਕਟਰ (ਐਲ.ਏ.ਸੀ.) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਸਥਾਨਕ ਨਹਿਰੂ ਸਿਧਾਂਤ ਵਿਖੇ 16 ਜੂਨ, 2022 ਨੂੰ ਹੋਣ ਵਾਲੇ ਮੈਗਾ ਈਵੈਂਟ ਲਈ ਅੰਤਿਮ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਅਟੱਲ ਅਪਾਰਟਮੈਂਟ ਸਕੀਮ ਅਧੀਨ 336 ਹਾਈ ਇਨਕਮ ਗਰੁੱਪ (ਐਚ.ਆਈ.ਜੀ.) ਅਤੇ 230 ਮਿਡਲ ਇਨਕਮ ਗਰੁੱਪ (ਐਮ.ਆਈ.ਜੀ.) ਫਲੈਟਾਂ ਦੀ ਸੁਚਾਰੂ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਣ ਦੀ ਪ੍ਰਕਿਰਿਆ ਲਈ ਵਿਭਾਗ ਪੱਬਾਂ ਭਾਰ ਹੈ।

ਐਲ.ਏ.ਸੀ. ਸ੍ਰੀਮਤੀ ਕਤਿਆਲ ਨੇ ਅੱਗੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਪਰਸਨ ਸ੍ਰੀਮਤੀ ਸੁਰਭੀ ਮਲਿਕ ਦੇ ਨਿਰਦੇਸ਼ਾਂ ਤਹਿਤ ਯੋਗ ਬਿਨੈਕਾਰਾਂ ਦੀ ਅੰਤਿਮ ਸੂਚੀ ਟਰੱਸਟ ਦੀ ਅਧਿਕਾਰਤ ਵੈੱਬਸਾਈਟ www.ludhianaimprovementtrust.org  ‘ਤੇ ਅਪਲੋਡ ਅਤੇ ਨੋਟਿਸ ਬੋਰਡ ‘ਤੇ ਚਿਪਕਾ ਦਿੱਤੀ ਗਈ ਹੈ, ਜਿਸ ਨੂੰ ਆਮ ਲੋਕ ਦੇਖ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਡਰਾਅ ਸਵੇਰੇ 10 ਵਜੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਆਮ ਲੋਕਾਂ ਦੀ ਹਾਜ਼ਰੀ ਵਿੱਚ ਕੱਢਿਆ ਜਾਵੇਗਾ।

ਇਸੇ ਤਰ੍ਹਾਂ ਇਸ ਸਮਾਗਮ ਦੀ ਲਾਈਵ ਵੈਬਕਾਸਟਿੰਗ ਵੀ ਕੀਤੀ ਜਾਵੇਗੀ ਜਿਸ ਲਈ ਵੈਬਕਾਸਟਿੰਗ ਲਿੰਕ ਵੀ ਜਲਦ ਸਾਰਿਆਂ ਨਾਲ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲਾਈਵ ਸਟ੍ਰੀਮਿੰਗ ਹੀਟਵੇਵ ਅਤੇ ਕੋਵਿਡ-19 ਮਹਾਂਮਾਰੀ ਤੋਂ ਬਚਾਅ ਦੇ ਮੱਦੇਨਜ਼ਰ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਮਾਗਮ ਨੂੰ ਦੇਖ ਸਕਣ। ਉਨ੍ਹਾਂ ਦੱਸਿਆ ਕਿ ਡਰਾਅ ਕਰਵਾਉਣ ਲਈ ਜਿੰਮੇਵਾਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਇਹ ਵੀ ਕਿਹਾ ਕਿ ਇਹ ਰਿਹਾਇਸ਼ੀ ਪ੍ਰੋਜੈਕਟ 8.8 ਏਕੜ ਦੀ ਜ਼ਮੀਨ ਵਿੱਚ ਹੋਵੇਗਾ ਜਿੱਥੇੇ ਕਮਿਊਨਿਟੀ ਸੈਂਟਰ, ਸਵਿਮਿੰਗ ਪੂਲ, ਜਿਮਨੇਜ਼ੀਅਮ, ਛੋਟਾ ਵਪਾਰਕ ਕੇਂਦਰ ਅਤੇ ਪਾਰਕਿੰਗ ਲਾਟ ਸਮੇਤ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ ਇਸ ਪ੍ਰੋਜੈਕਟ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਇਸ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸ਼ੁਰੂ ਕੀਤਾ ਜਾ ਸਕੇ।

Facebook Comments

Trending