ਲੁਧਿਆਣਾ : ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਫਲੈਟ ਨੰਬਰ 5 ਸੰਚਾਰ ਕਲੋਨੀ ਬੀਆਰਐਸ ਨਗਰ ਦੇ ਰਹਿਣ ਵਾਲੇ ਚੇਤਨ ਕੁਮਾਰ ਨੇ ਦੱਸਿਆ ਕਿ ਉਹ ਹਰ ਰੋਜ਼ ਵਾਂਗ ਆਪਣੀ ਪਤਨੀ ਨਾਲ ਕੰਮ ‘ਤੇ ਚਲੇ ਗਏ । ਦੁਪਹਿਰ ਤੋਂ ਬਾਅਦ ਜਦ ਚੇਤਨ ਘਰ ਆਏ ਤਾਂ ਫਲੈਟ ਦੇ ਤਾਲੇ ਖੁੱਲ੍ਹੇ ਦੇਖ ਉਨ੍ਹਾਂ ਦੇ ਹੋਸ਼ ਉੱਡ ਗਏ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਚੋਰ ਫਲੈਟ ‘ਚੋਂ 80 ਹਜ਼ਾਰ ਰੁਪਏ ਦੀ ਨਕਦੀ ਅਤੇ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ ਸਨ।
ਵਾਰਦਾਤ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਰਾਭਾ ਨਗਰ ਦੇ ਏਐਸਆਈ ਭੁਪਿੰਦਰ ਸਿੰਘ ਮੌਕੇ ਤੇ ਪਹੁੰਚੇ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਚੋਰਾਂ ਦੀ ਸ਼ਨਾਖਤ ਕਰਨ ਲਈ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਵਿਚ ਜੁਟ ਗਈ ਹੈ।