Connect with us

ਅਪਰਾਧ

ਸਾਬਕਾ ਵਿਧਾਇਕ ਬੈਂਸ ਨੂੰ ਝਟਕਾ, ਹਾਈ ਕੋਰਟ ਨੇ ਦੋਨੋਂ ਪਟੀਸ਼ਨਾਂ ਕੀਤੀਆਂ ਰੱਦ,ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਪ੍ਰਾਪਰਟੀਆਂ ਅਟੈਚ ਕਰਨ ਦਾ ਨੋਟਿਸ

Published

on

Former MLA Bains shocked, High Court rejects both petitions, notice to attach properties has already been issued

ਲੁਧਿਆਣਾ : ਜਬਰ ਜਨਾਹ ਮਾਮਲੇ ਵਿਚ ਅੱਜ ਹਾਈ ਕੋਰਟ ਨੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀਆਂ 2 ਪਟੀਸ਼ਨਾਂ ਰੱਦ ਕਰ ਦਿੱਤੀਆਂ। ਦੱਸਣਾ ਬਣਦਾ ਹੈ ਕਿ ਵਿਧਾਇਕ ਬੈਂਸ ਵੱਲੋਂ ਜ਼ਿਲ੍ਹਾ ਅਦਾਲਤ ਵੱਲੋਂ ਪੀਓ ਐਲਾਨੇ ਗਏ ਫ਼ੈਸਲੇ ਦੇ ਖ਼ਿਲਾਫ਼ ਅਤੇ ਮਾਮਲੇ ਵਿੱਚ ਜ਼ਮਾਨਤ ਲੈਣ ਲਈ ਮੰਗ ਕੀਤੀ ਗਈ ਸੀ ਜਿਨ੍ਹਾਂ ਨੂੰ ਹਾਈ ਕੋਰਟ ਵੱਲੋਂ ਅੱਜ ਰੱਦ ਕਰ ਦਿੱਤਾ ਗਿਆ।

ਤੀਸਰੀ ਪਟੀਸ਼ਨ ਮਾਮਲੇ ਦੀ ਸੀਬੀਆਈ ਜਾਂਚ ਲਈ ਪਾਈ ਗਈ ਹੈ ਜਿਸ ਤੇ ਅਜੇ ਫ਼ੈਸਲਾ ਆਉਣਾ ਬਾਕੀ ਹੈ। ਉਧਰ ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਸਾਬਕਾ ਵਿਧਾਇਕ ਬੈਂਸ ਦੀਆਂ ਪ੍ਰਾਪਰਟੀਆਂ ਲਈ ਨੋਟਿਸ ਦੇ ਚੁੱਕੀ ਹੈ ਜਿਸ ਤੋਂ ਜਾਪਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ।

Facebook Comments

Trending