Connect with us

ਪੰਜਾਬੀ

ਮਹਾਂਨਗਰ ਲੁਧਿਆਣਾ ਨੂੰ ਭਿਖਾਰੀ ਮੁਕਤ ਸ਼ਹਿਰ ਬਣਾਉਣ ਲਈ ਲੋਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ -ਡੀ.ਸੀ.

Published

on

Domestic pets can be adopted following standard protocol - Deputy Commissioner

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਨੂੰ ਭਿਖਾਰੀ ਮੁਕਤ ਬਣਾਉਣ ਲਈ ਪੂਰੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਪਰ ਇਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ। ਇਸ ਲਈ ਸ਼ਹਿਰ ਵਾਸੀਆਂ ਨੂੰ ਚਾਹੀਦਾ ਹੈ ਕਿ ਪ੍ਰਸ਼ਾਸਨ ਦੀ ਇਸ ਮੁਹਿੰਮ ‘ਚ ਆਪਣਾ ਪੂਰਾ ਯੋਗਦਾਨ ਪਾਉਣ।

ਇਸ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਸ਼ਹਿਰ ‘ਚ ਘੁੰਮਦੇ ਅਵਾਰਾ ਪਸ਼ੂਆਂ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਵੀ ਪੂਰੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਪਵਾਤ ਬੁਰਜ ‘ਚ ਗਊਸ਼ਾਲਾਵਾਂ ਬਣਾਈਆਂ ਗਈਆਂ ਹਨ, ਅਵਾਰਾ ਪਸ਼ੂਆਂ ਨੂੰ ਕਾਬੂ ਕਰਕੇ ਉਥੇ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਇਹ ਅਵਾਰਾ ਪਸ਼ੂ ਜਦੋਂ ਦੁੱਧ ਦੇਣਾ ਬੰਦ ਕਰ ਦਿੰਦੇ ਹਨ ਤਾਂ ਇਨ੍ਹਾਂ ਨੂੰ ਸੜਕਾਂ ‘ਤੇ ਛੱਡ ਦਿੱਤਾ ਜਾਂਦਾ ਹੈ ਜਿਸ ਨਾਲ ਅਨੇਕਾਂ ਸਮੱਸਿਆਵਾਂ ਪੈਦਾ ਹੁੰਦੀਆਂ ਤੇ ਹਾਦਸੇ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨਸਾਨੀਅਤ ਅਪਣਾਉਂਦੇ ਹੋਏ ਇਨ੍ਹਾਂ ਬੇ ਜੁਬਾਨ ਪਸ਼ੂਆਂ ਨੂੰ ਸੜਕਾਂ ‘ਤੇ ਆਵਾਰਾ ਨਹੀਂ ਛੱਡਣਾ ਚਾਹੀਦਾ।

Facebook Comments

Trending