ਲੁਧਿਆਣਾ : ਸ਼ਹਿਰ ਦੇ ਪ੍ਰਸਿੱਧ ਵਪਾਰੀ ਅਤੇ ਲੁਧਿਆਣਾ ਨਾਰਥ ਵਪਾਰ ਸੈੱਲ ਦੇ ਚੇਅਰਮੈਨ ਹਰਜੀਤ ਸਿੰਘ ਆਹੂਜਾ ਨੇ ਕਿਹਾ ਕਿ ਕੱਚੇ ਧਾਗੇ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਗਾਰਮੈਂਟ ਉਦਯੋਗਪਤੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਅਨੇਕਾਂ ਗਾਰਮੈਂਟ ਉਦਯੋਗ ਬੰਦ ਹੋਣ ਦੇ ਕਿਨਾਰੇ ਹਨ।
ਉਨ੍ਹਾਂ ਕਿਹਾ ਕਿ ਕੱਚੇ ਕਾਟਨ ਦੀਆਂ ਕੀਮਤਾਂ ਵੱਧਣ ਕਾਰਨ ਜਿਥੇ ਕਾਰੋਬਾਰ ਪ੍ਰਭਾਵਿਤ ਹੋਵੇਗਾ ਉਥੇ ਵਿਕਰੀ ਵੀ ਘਟੇਗੀ ਕਿਉਂਕਿ ਗਾਰਮੈਂਟ ਮਹਿੰਗੇ ਹੋਣ ਕਾਰਨ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਜਾਣਗੇ, ਜਿਸਦਾ ਕਾਰੋਬਾਰ ਉਪਰ ਬਹੁਤ ਜ਼ਿਆਦਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਧਾਗੇ ਦੀਆਂ ਕੀਮਤਾਂ ਵੱਧਣ ਕਾਰਨ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ ਤੇ ਅਜਿਹਾ ਹੋਣ ਕਾਰਨ ਅਨੇਕਾ ਗਾਰਮੈਂਟ ਉਦਯੋਗ ਬੰਦ ਹੋਣ ਦੀ ਕਗਾਰ ‘ਤੇ ਹਨ।
ਜਿਸ ਨਾਲ ਬੇਰੁਜ਼ਗਾਰੀ ਵੱਧਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਨਾਲ ਰੈਡੀਮੇਡ ਕਪੜੇ ਆਮ ਆਦਮੀ ਦੀ ਪਹੁੰਚ ਤੋ ਬਾਹਰ ਹੋ ਜਾਣਗੇ। ਸਰਕਾਰ ਨੂੰ ਇਸ ਪ੍ਰਤੀ ਗੰਭੀਰਤਾ ਦਿਖਾਉਂਦੇ ਹੋਏ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਾਟਨ ਦੀਆਂ ਵੱਧ ਰਹੀਆਂ ਕੀਮਤਾ ਉਪਰ ਕਾਬੂ ਪਾਉਣ ਲਈ ਠੋ ਕਦਮ ਚੁੱਕੇ ਜਾਣ ਤਾਂ ਜੋ ਕਾਰੋਬਾਰੀ ਬੇਹਤਰ ਮਾਹੌਲ ਵਿਚ ਕੰਮ ਕਰ ਸਕਣ ਅਤੇ ਆਮ ਲੋਕਾਂ ਨੂੰ ਵੀ ਮਹਿੰਗਾਈ ਤੋਂ ਰਾਹਤ ਮਿਲੇ।