ਅਪਰਾਧ
ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ
Published
3 years agoon

ਲੁਧਿਆਣਾ : ਪੁਲਿਸ ਨੇ ਸ਼ਹਿਰ ਦੇ ਵੱਖ ਵੱਖ ਥਾਵਾਂ ‘ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਰਿੰਦਰ ਵਰਮਾ ਵਾਸੀ ਮਾਡਲ ਕਾਲੋਨੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਰਾਹੋਂ ਰੋਡ ‘ਤੇ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਿਹਾ ਸੀ ਕਿ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ।
ਦੂਜੇ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਸ਼ਕੀਲਾ ਪਤਨੀ ਸੰਜੇ ਵਾਸੀ ਟਰਾਂਸਪੋਰਟ ਨਗਰ ਅਤੇ ਬਿਮਲਾ ਵਾਸੀ ਟਰਾਂਸਪੋਰਟ ਨਗਰ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 11 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਔਰਤਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਇਹ ਔਰਤਾਂ ਪਿਛਲੇ ਕਾਫ਼ੀ ਸਮੇਂ ਤੋਂ ਇਹ ਨਸ਼ੀਲਾ ਪਾਊਡਰ ਵੇਚ ਰਹੀਆਂ ਸਨ।
ਤੀਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਸ਼ਦਾਬ ਵਾਸੀ ਬਾੜੇਵਾਲ ਰੋਡ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ. ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਸਤਨਾਮ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਕੁਤਬੇਵਾਲ ਗੁੱਜਰਾਂ ਅਤੇ ਹਨੀ ਵਾਸੀ ਸੁਭਾਸ਼ ਨਗਰ ਨੂੰ ਵੀ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਦਰਾਂ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ