Connect with us

ਕਰੋਨਾਵਾਇਰਸ

ਲਗਾਤਾਰ ਤੀਜੇ ਦਿਨ ਵੀ ਕੋਰੋਨਾ ਤੋਂ ਪ੍ਰਭਾਵਿਤ ਇਕ ਹੋਰ ਮਰੀਜ਼ ਨੇ ਦਮ ਤੋੜਿਆ

Published

on

Another coronary heart disease patient died for the third day in a row

ਲੁਧਿਆਣਾ : ਲੁਧਿਆਣਾ ਵਿਚ ਵੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ‘ਚ ਮੁੜ ਤੋਂ ਇਸ ਬਿਮਾਰੀ ਪ੍ਰਤੀ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ। ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਗੰਭੀਰ ਮਰੀਜ਼ਾਂ ਦਾ ਦਮ ਤੋੜ ਜਾਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।

ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲਗਾਤਾਰ ਤੀਜੇ ਦਿਨ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਮਿ੍ਤਕ ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧ ਰੱਖਦਾ ਸੀ। ਸਿਵਲ ਸਰਜਨ ਡਾ. ਐਸ. ਪੀ. ਸਿੰਘ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ 15 ਹੋਰ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਦਾ ਜ਼ਿਲ੍ਹਾ ਲੁਧਿਆਣਾ ਨਾਲ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ‘ਚ ਹੁਣ ਤੱਕ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਲੁਧਿਆਣਾ ਨਾਲ ਸੰਬੰਧਿਤ 2285 ਜਦ ਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਤੇ ਸੂਬਿਆਂ ਨਾਲ ਸੰਬੰਧਿਤ ਮਰੀਜ਼ਾਂ ‘ਚੋਂ 1126 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Facebook Comments

Trending