Connect with us

ਪੰਜਾਬ ਨਿਊਜ਼

ਕੇਜਰੀਵਾਲ ਤੇ ਮਾਨ ਦਾ ਐਲਾਨ- ਪਹਿਲੀ ਜੁਲਾਈ ਤੋਂ ਪੰਜਾਬ ‘ਚ ਮਿਲੇਗੀ ਮੁਫਤ ਬਿਜਲੀ

Published

on

Kejriwal and Mann announce free power in Punjab from July 1

ਸੰਗਰੂਰ : ਗੁਰਮੇਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਲਈ ‘ਆਪ’ ਸੁਪਰੀਮੋ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਸੂਬੇ ’ਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰ ਰਹੀ ਹੈ। ਅਸੀਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਾਂਗੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ।

ਚੁਣਾਵੀ ਵਾਅਦਿਆਂ ਬਾਰੇ ਗੱਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਸੰਭਾਲਦਿਆਂ ਹੀ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਮੁਫਤ ਬਿਜਲੀ ਬਾਰੇ ਕੇਜਰੀਵਾਲ ਨੇ ਐਲਾਨ ਕੀਤਾ ਕਿ 1 ਜੁਲਾਈ ਤੋਂ ਪੂਰੇ ਪੰਜਾਬ ਵਿਚ ਮੁਫਤ ਬਿਜਲੀ ਦਿੱਤੀ ਜਾਵੇਗੀ ਤੇ ਨਾਲ ਹੀ ਉੁਨ੍ਹਾਂ ਨੇ ਪੰਜਾਬੀਆਂ ਨੂੰ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਵੋਟ ਪਾਉਣ ਦੀ ਵੀ ਅਪੀਲ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਵੀ ਰੋਡ ਸ਼ੋਅ ਮੌਕੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਭਾਰਤ ਦਾ ਸਭ ਤੋਂ ਚੰਗਾ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸੰਗਰੂਰ ਨੂੰ ਦੇਸ਼ ਦਾ ਉਦਯੋਗਿਕ ਹੱਬ ਵੀ ਬਣਾਇਆ ਜਾਵੇਗਾ। CM ਮਾਨ ਨੇ ਕਿਹਾ ਕਿ 2022 ਦੀਆਂ ਚੋਣਾਂ ਵਿਚ ਪੰਜਾਬੀਆਂ ਨੇ ਬਦਲਾਅ ਲਿਆਂਦਾ ਹੈ ਤੇ ਇਸ ਦੀ ਸ਼ੁਰੂਆਤ 2014 ਵਿਚ ਸੰਗਰੂਰ ਦੇ ਲੋਕਾਂ ਨੇ ਕੀਤੀ ਸੀ।

Facebook Comments

Trending