ਪੰਜਾਬ ਨਿਊਜ਼
ਪੀ.ਏ.ਯੂ. ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
Published
3 years agoon

ਲੁਧਿਆਣਾ : ਪੀ.ਏ.ਯੂ. ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਵੱਖ-ਵੱਖ ਸਮਾਗਮ ਕੀਤੇ ਗਏ । ਨਿਰਦੇਸ਼ਕ ਵਿਦਿਆਰਥੀ ਭਲਾਈ ਵਲੋਂ ਇਸ ਸੰਬੰਧੀ ਇੱਕ ਵਿਸ਼ੇਸ਼ ਸਮਾਗਮ ਪੀ.ਏ.ਯੂ. ਦੇ ਐਥਲੈਟਿਕ ਟਰੈਕ ਤੇ ਕਰਵਾਇਆ ਗਿਆ । ਇਸ ਯੋਗਾ ਸੈਸ਼ਨ ਵਿੱਚ ਲੁਧਿਆਣੇ ਦੇ ਯੂਨੀਕ ਯੋਗਾ ਟਿਊਟਰਜ਼ ਤੋਂ ਵਿਸ਼ੇਸ਼ ਮਾਹਿਰਾਂ ਨੇ ਹਿੱਸਾ ਲਿਆ । 300 ਦੇ ਕਰੀਬ ਵਿਦਿਆਰਥੀ ਅਤੇ ਮੁਲਾਜ਼ਮਾਂ ਨੇ ਇਸ ਸੈਸ਼ਨ ਵਿੱਚ ਹਿੱਸਾ ਲੈ ਕੇ ਯੋਗ ਦੇ ਗੁਰ ਸਿੱਖੇ ।
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਹਾ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਨੂੰ ਅਪਨਾਉਣਾ ਬੇਹੱਦ ਲਾਜ਼ਮੀ ਹੈ । ਰਾਏਕੋਟ ਦੇ ਐੱਸ ਡੀ ਐੱਮ ਸ. ਗੁਰਮੀਤ ਸਿੰਘ ਕੋਹਲੀ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਯੋਗ ਮਾਹਿਰਾਂ ਨੇ ਭਾਗ ਲੈਣ ਵਾਲਿਆਂ ਨੂੰ ਵੱਖ-ਵੱਖ ਆਸਨਾਂ ਦੀ ਜਾਣਕਾਰੀ ਦਿੱਤੀ । ਇਸਦੇ ਨਾਲ ਯੋਗ ਕਰਨ ਦੇ ਸਹੀ ਤਰੀਕੇ ਅਤੇ ਇਸਦੇ ਫਾਇਦਿਆਂ ਬਾਰੇ ਵੀ ਜਾਣੂੰ ਕਰਵਾਇਆ ਗਿਆ ।
ਇਸੇ ਤਰ੍ਹਾਂ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਨੇ ਵੀ ਪੰਜਾਬੀ ਰਨਰਜ਼ ਅਤੇ ਡਿਕੈਥਲੋਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ । ਸਕੂਲ ਦੇ ਨਿਰਦੇਸ਼ਕ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਸਾਬਕਾ ਵਿਦਿਆਰਥੀ ਅਤੇ ਫਿਟ ਇੰਡੀਆ ਦੇ ਅੰਬੈਸਡਰ ਸ਼੍ਰੀ ਦੀਪਕ ਮਿਸ਼ਰਾ ਨੇ ਸਮਾਗਮ ਲਈ ਵਿਸ਼ੇਸ਼ ਸਹਿਯੋਗ ਦਿੱਤਾ । ਐੱਮ ਬੀ ਏ, ਐੱਮ ਬੀ ਏ (ਖੇਤੀ ਕਾਰੋਬਾਰ) ਅਤੇ ਪੀ ਐੱਚ ਡੀ ਦੇ ਵਿਦਿਆਰਥੀਆਂ ਦੇ ਨਾਲ ਹੈਂਡਬਾਲ ਦੇ ਖਿਡਾਰੀ ਵੀ ਸਮਾਗਮ ਵਿੱਚ ਸ਼ਾਮਿਲ ਹੋਏ । ਖੇਡ ਅਥਾਰਿਟੀ ਆਫ ਇੰਡੀਆ ਦੇ ਸਾਬਕਾ ਖੋਜ ਸ਼੍ਰੀ ਹਰਿੰਦਰ ਸ਼ਰਮਾ ਨੇ ਵੀ ਯੋਗਾ ਸੈਸ਼ਨ ਵਿੱਚ ਭਾਗ ਲਿਆ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ