Connect with us

ਪੰਜਾਬੀ

ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਣਖ਼ੀਲਾ ਧਰਤੀ ਪੁੱਤਰਃ ਦੁੱਲਾ ਭੱਟੀ ਤੇ ਸ਼ੀਸ਼ੇ ਦੇ ਅੱਖਰ ਲੋਕ ਅਰਪਨ

Published

on

Immigrant Literature Study Center donates Ankhila Dharti Putra - Dulla Bhatti and Shisha Akhar Lok Arpan

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸੀ ਲੇਖਕ ਧਰਮ ਸਿੰਘ ਗੁਰਾਇਆ (ਅਮਰੀਕਾ) ਦੀ ਪੁਸਤਕ ‘ਦੁੱਲਾ ਭੱਟੀ’ ਅਤੇ ਹਰਦਮ ਸਿੰਘ ਮਾਨ (ਕੈਨੇਡਾ) ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕ ਅਰਪਣ ਕੀਤਾ ਗਿਆ।

ਇਸ ਸਮਾਗਮ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ, ਪਰਵਾਸੀ ਪੰਜਾਬੀ ਲੇਖਕ ਸ. ਸੁਰਿੰਦਰ ਸਿੰਘ ਸੁੰਨੜ ਮੁੱਖ ਸੰਪਾਦਕ ਆਪਣੀ ਆਵਾਜ਼ ਮੈਗਜ਼ੀਨ , ਸਃ ਗੁਰਪ੍ਰੀਤ ਸਿੰਘ ਤੂਰ ਕਮਿਸ਼ਨਰ ਪੁਲੀਸ ਰੀਟਃ , ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਅਤੇ ਡਾ. ਰਮੇਸ਼ ਕੁਮਾਰ ਯਮੁਨਾਨਗਰ(ਹਰਿਆਣਾ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪ੍ਰੋਗਰਾਮ ਦਾ ਆਰੰਭ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਮੌਜੂਦਾ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਕੀਤਾ। ਉਨ੍ਹਾਂ ਸਭ ਲੇਖਕਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਇਹ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ ਜਾ ਰਹੀਆਂ ਹਨ।

Facebook Comments

Trending