ਪੰਜਾਬੀ
ਵਿਦਿਆਰਥੀਆਂ ਨੇ ਭੋਜਨ ਉਦਯੋਗ ਇੰਨਕੁਬੇਸ਼ਨ ਸੈਂਟਰ ਦਾ ਕੀਤਾ ਦੌਰਾ
Published
2 years agoon
ਲੁਧਿਆਣਾ : ਪੀ.ਏ.ਯੂ. ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਖੇਤੀ ਕਾਰੋਬਾਰ ਪ੍ਰਬੰਧਨ ਵਿਸ਼ੇ ਦੇ ਵਿਦਿਆਰਥੀਆਂ ਨੇ ਅੱਜ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿੱਚ ਭੋਜਨ ਉਦਯੋਗ ਬਿਜ਼ਨਸ ਇਨਕੁਬੇਸ਼ਨ ਸੈਂਟਰ ਦਾ ਦੌਰਾ ਕੀਤਾ । ਵਿਦਿਆਰਥੀਆਂ ਨੇ ਆਪਣੇ ਕੋਰਸ ਵਿੱਚ ਪੜਾਏ ਜਾ ਰਹੇ ਵਿਸ਼ੇ ਮੈਨੇਜਮੈਂਟ ਫੂਡ ਪ੍ਰੋਸੈਸਿੰਗ ਇੰਡਸਟਰੀ ਨਾਲ ਸੰਬੰਧਤ ਜਾਣਕਾਰੀ ਅਤੇ ਭੋਜਨ ਵੈਲਯੂ ਚੇਨ ਬਾਰੇ ਵਾਕਫ਼ੀ ਹਾਸਲ ਕੀਤੀ ।
ਇਸ ਤੋਂ ਇਲਾਵਾ ਲੇਬਲਿੰਗ, ਬਰੈਂਡਿੰਗ ਅਤੇ ਤਕਨਾਲੋਜੀ ਵਪਾਰੀਕਰਨ ਬਾਰੇ ਉਹਨਾਂ ਨੂੰ ਡਾ. ਅਰਸ਼ਦੀਪ ਸਿੰਘ ਨੇ ਇੰਨਕੁਬੇਸ਼ਨ ਸੈਂਟਰ ਵਿੱਚ ਮੌਜੂਦ ਸਹੂਲਤਾਂ ਦੀ ਜਾਣਕਾਰੀ ਦਿੱਤੀ । ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਪੂਨਮ ਸਚਦੇਵ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ । ਨਾਲ ਹੀ ਸਬਜ਼ੀ ਵਿਗਿਆਨ ਵਿਭਾਗ ਦੇ ਮੁਖੀ ਡਾ. ਤਰਸੇਮ ਸਿੰਘ ਢਿੱਲੋਂ ਨੇ ਕਾਲੀ ਗਾਜਰ ਕਿਸਮ ਬਾਰੇ ਜਾਣਕਾਰੀ ਦਿੰਦਿਆਂ ਕਾਲੀ ਗਾਜਰ ਦੇ ਜੂਸ ਦੇ ਹਵਾਲੇ ਨਾਲ ਭੋਜਨ ਵੈਲਿਯੂ ਚੇਨ ਸੰਬੰਧੀ ਗੱਲ ਕੀਤੀ ।
ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਡਾਇਰੈਕਟਰ ਡਾ. ਰਮਨਦੀਪ ਸਿੰਘ ਨੇ ਖੇਤੀ ਕਾਰੋਬਾਰ ਉੱਦਮ ਅਤੇ ਹੋਰ ਵਿਸ਼ਿਆਂ ਬਾਰੇ ਵਿਦਿਆਰਥੀਆਂ ਨਾਲ ਵਿਸਥਾਰ ਨਾਲ ਗੱਲ ਕਰਦਿਆਂ ਖੇਤੀ ਕਾਰੋਬਾਰ ਵਿੱਚ ਕਾਢਾਂ ਅਤੇ ਵਪਾਰੀਕਰਨ ਦੀ ਸੂਝ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ । ਪੀ ਐੱਚ ਡੀ ਦੇ ਵਿਦਿਆਰਥੀਆਂ ਨੇ ਇਸ ਦੌਰੇ ਲਈ ਸਭ ਦਾ ਧੰਨਵਾਦ ਕੀਤਾ ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ