ਲੁਧਿਆਣਾ : ਸਵੇਰ ਸਾਰ ਨਾਲ ਜੇਲ੍ਹ ਬੈਰਕਾਂ ਦੀ ਕੀਤੀ ਗਈ ਤਲਾਸ਼ੀ ਦੌਰਾਨ 2 ਹਵਾਲਾਤੀਆਂ ਦੇ ਕਬਜ਼ੇ ਚੋਂ 6 ਮੋਬਾਈਲ ਫੋਨ ਬਰਾਮਦ ਕੀਤੇ ਗਏl ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਹਵਾਲਾਤੀ ਮੁਦਿਤ ਸੂਦ ਅਤੇ ਸੁਸ਼ੀਲ ਕੁਮਾਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ।
ਜਾਣਕਾਰੀ ਦਿੰਦਿਆਂ ਚੌਕੀ ਤਾਜਪੁਰ ਰੋਡ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਸਹਾਇਕ ਸੁਪਰੀਡੈਂਟ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਸਵੇਰ ਵੇਲੇ ਜੇਲ੍ਹ ਬੈਰਕਾਂ ਦੀ ਅਚਾਨਕ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਮੁਦਿਤ ਸੂਦ ਤੇ ਸੁਸ਼ੀਲ ਕੁਮਾਰ ਦੇ ਕਬਜ਼ੇ ਚੋਂ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ।
ਸਹਾਇਕ ਸੁਪਰੀਡੈਂਟ ਹਰਮਿੰਦਰ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਤਲਾਸ਼ੀ ਦੌਰਾਨ ਹਵਾਲਾਤੀ ਅਭੀਸ਼ੇਕ ਕੁਮਾਰ, ਫਤਿਹ ਸਿੰਘ ,ਦੀਪਕ ਸ਼ਰਮਾ ਅਤੇ ਲਵਪ੍ਰੀਤ ਸਿੰਘ ਦੇ ਕਬਜ਼ੇ ਚੋਂ 3 ਮੋਬਾਈਲ ਫੋਨ ਬਰਾਮਦ ਕੀਤੇ ਗਏ। ਮੁਲਜ਼ਮਾਂ ਨੇ ਅਜਿਹਾ ਕਰ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ। ਚੌਕੀ ਇੰਚਾਰਜ ਮੁਤਾਬਕ ਪੰਜਾਂ ਮੁਲਜ਼ਮਾਂ ਖਿਲਾਫ 2 ਮੁਕੱਦਮੇ ਦਰਜ ਕਰ ਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ।