Connect with us

ਪੰਜਾਬੀ

ਜ਼ਿਲ੍ਹਾ ਟਾਸਕ ਫੋਰਸ ਵੱਲੋ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਵੱਖ-ਵੱਖ ਥਾਵਾਂ ਦੀ ਚੈਂਕਿੰਗ

Published

on

District Task Force checking various places for prevention of child labor

ਲੁਧਿਆਣਾ :  ਡਾਇਰੈਕਟਰ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ‘ਤੇ ਕਾਰਵਾਈ ਕਰਦਿਆਂ ਰਾਜ ਵਿੱਚ ਬਾਲ ਮਜਦੂਰੀ ਨੂੰ ਰੋਕਣ ਲਈ ਜਿਲ੍ਹਾ ਲੁਧਿਆਣਾ ਵਿੱਚ ਅਲੱਗ-ਅਲੱਗ ਥਾਵਾਂ ‘ਤੇ ਰੇਡ ਕੀਤੀ ਗਈ ।

ਜ਼ਿਲ੍ਹਾ ਟਾਸਕ ਫੋਰਸ ਵੱਲੋ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰੀ ਅਮਰਜੀਤ ਸਿੰਘ ਬੈਂਸ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਜਸਲੀਨ ਕੌਰ ਭੁੱਲਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ, ਫੈਕਟਰੀਆ, ਢਾਬਿਆਂ ਆਦਿ ‘ਤੇ ਰੇਡ ਕੀਤੀ ਗਈ ਅਤੇ ਭਵਿੱਖ ਵਿੱਚ ਬਾਲ ਮਜਦੂਰੀ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।

ਬੀਤੇ ਕੱਲ੍ਹ ਨਿਊ ਪ੍ਰੀਤ ਨਗਰ, ਟਿੱਬਾ ਰੋਡ, ਲੁਧਿਆਣਾ ਤੋਂ 3 ਬੱਚਿਆਂ ਨੂੰ ਬਾਲ ਮਜਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਗਿਆ। ਇਸ ਬੱਚੇ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ/ਰਿਸ਼ਤੇਦਾਰ ਦੀ ਕਾਊਂਸਲਿੰਗ ਕੀਤੀ ਗਈ ਅਤੇ ਭਵਿੱਖ ਵਿੱਚ ਬਾਲ ਮਜਦੂਰੀ ਕਰਨ ਤੋਂ ਰੋਕਿਆ ਗਿਆ ਬੱਚਿਆਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਦੇ ਹੁਕਮਾਂ ਨਾਲ ਬੱਚਿਆਂ ਨੂੰ ਮਾਤਾ-ਪਿਤਾ/ਰਿਸ਼ਤੇਦਾਰਾਂ ਦੇ ਜਰੂਰੀ ਦਸਤਾਵੇਜ਼ ਚੈਕ ਕਰਕੇ ਬੱਚਿਆਂ ਨੂੰ ਮਾਤਾ-ਪਿਤਾ ਨੂੰ ਸਪੁਰਦ ਕੀਤਾ ਗਿਆ।

 

Facebook Comments

Trending