ਪੰਜਾਬ ਨਿਊਜ਼
ਪੀ.ਏ.ਯੂ. ਵਿੱਚ ਭੋਜਨ ਪ੍ਰੋਸੈਸਿੰਗ ਬਾਰੇ ਕਾਰਵਾਈ ਇੱਕ ਰੋਜ਼ਾ ਜਾਗਰੂਕਤਾ ਵਰਕਸ਼ਾਪ
Published
2 years agoon
ਲੁਧਿਆਣਾ : ਪੀ.ਏ.ਯੂ. ਦੇ ਪ੍ਰੋਸੈਸਿੰਗ ਅਤੇ ਫੂਡ ਇੰਜਨੀਅਰਿੰਗ ਵਿਭਾਗ ਨੇ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸਨ, ਚੰਡੀਗੜ੍ਹ ਦੇ ਸਹਿਯੋਗ ਨਾਲ ’ਪ੍ਰਧਾਨ ਮੰਤਰੀ ਮਾਈਕ੍ਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਿਜ਼ ਸਕੀਮ’ ਵਿਸੇ ’ਤੇ ਇੱਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਸਕੀਮ ਪਿਛਲੇ ਦੋ ਸਾਲਾਂ ਤੋਂ ਵਿਅਕਤੀਗਤ ਅਤੇ ਸਮੂਹਾਂ ਦੇ ਭੋਜਨ ਪ੍ਰੋਸੈਸਿੰਗ ਉੱਦਮਾਂ ਨੂੰ 35% ਤੱਕ ਦੀ ਵਿੱਤੀ ਸਹਾਇਤਾ ਦੀ ਪ੍ਰਦਾਨ ਕਰਦੀ ਹੈ।
ਇਸ ਵਰਕਸਾਪ ਦਾ ਉਦੇਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗਡਵਾਸੂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ, ਡੇਅਰੀ, ਪਸ਼ੂ ਪਾਲਣ, ਮੁਰਗੀ ਪਾਲਣ, ਮੱਛੀ ਪਾਲਣ ਅਤੇ ਕਿ੍ਰਸ਼ੀ ਵਿਗਿਆਨ ਕੇਂਦਰਾਂ ਸਮੇਤ ਰਾਜ ਦੇ ਵੱਖ-ਵੱਖ ਵਿਭਾਗਾਂ ਦੇ ਫੀਲਡ ਅਧਿਕਾਰੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ ਤਾਂ ਜੋ ਇਸ ਦੇ ਲਾਭਾਂ ਨੂੰ ਪ੍ਰਸਾਰਿਤ ਕੀਤਾ ਜਾ ਸਕੇ। ਇਸ ਸਕੀਮ ਤਹਿਤ ਪੇਸ਼ਕਸ਼ਾਂ ਬਲਾਕ/ਪਿੰਡ ਪੱਧਰ ’ਤੇ ਸੂਖਮ ਉਦਯੋਗਾਂ ਅਤੇ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਹਨ।
ਵਰਕਸਾਪ ਦੇ ਮੁੱਖ ਮਹਿਮਾਨ ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੈਸਟ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ: ਨਚੀਕੇਤ ਕੋਤਵਾਲੀ ਵਾਲੇ ਨੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਦੁਆਰਾ ਵਿਕਸਿਤ ਕੀਤੀਆਂ ਤਕਨੀਕਾਂ ਨੌਜਵਾਨ ਕਿਸਾਨਾਂ ਨੂੰ ਸਫਲ ਉੱਦਮੀ ਬਣਨ ਵਿੱਚ ਮਦਦ ਕਰ ਰਹੀਆਂ ਹਨ। ਡਾ: ਜੀਪੀਐਸ ਸੋਢੀ, ਪਸਾਰ ਸਿੱਖਿਆ ਦੇ ਵਧੀਕ ਨਿਰਦੇਸਕ, ਨੇ ਪੀਏਯੂ ਅਤੇ ਕੇਵੀਕੇ ਦੁਆਰਾ ਆਯੋਜਿਤ ਸਿਖਲਾਈ ਪ੍ਰੋਗਰਾਮਾਂ ਦੇ ਅਗਾਂਹਵਧੂ ਕਿਸਾਨਾਂ ਅਤੇ ਖੇਤੀ ਉੱਦਮੀਆਂ ’ਤੇ ਪੈਣ ਵਾਲੇ ਪ੍ਰਭਾਵ ਨੂੰ ਉਜਾਗਰ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਪ੍ਰੋਸੈਸ ਕੀਤੇ ਜਾਣ ਵਾਲੇ ਫੂਡ ਨੂੰ ਸਹਿਰ ਦੇ ਖਪਤਕਾਰਾਂ ਵੱਲੋਂ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ। ਸ੍ਰੀ ਰਜਨੀਸ ਤੁਲੀ, ਜੀ.ਐਮ, ਫੂਡ ਪ੍ਰੋਸੈਸਿੰਗ, ਪੰਜਾਬ ਨੇ ਪੀ.ਐੱਮ.ਐੱਫ.ਐੱਮ.ਈ. ਸਕੀਮ ਅਤੇ ਐੱਮ.ਓ.ਐੱਫ.ਪੀ.ਆਈ., ਨਵੀਂ ਦਿੱਲੀ ਦੁਆਰਾ ਪ੍ਰਵਾਨਿਤ ਹਾਲੀਆ ਸੋਧਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਸਾਡੇ ਰਾਜ ਲਈ ਹੋਰ ਲਾਭਦਾਇਕ ਕਿਵੇਂ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੀਏਯੂ ਵੱਲੋਂ ਵਿਕਸਤ ਕੀਤੇ ਐਗਰੋ ਪ੍ਰੋਸੈਸਿੰਗ ਸੈਂਟਰ ਨੂੰ ਵੀ ਵਿੱਤੀ ਸਹਾਇਤਾ ਲਈ ਸਾਮਲ ਕੀਤਾ ਗਿਆ ਹੈ।
ਲੁਧਿਆਣਾ ਜ਼ਿਲ੍ਹੇ ਦੇ ਫੂਡ ਸੇਫਟੀ ਅਫ਼ਸਰ ਡਾ. ਰਾਸੂ ਮਹਾਜਨ ਨੇ ਐੱਫ.ਐੱਸ.ਐੱਸ.ਏ.ਆਈ. ਸਰਟੀਫਿਕੇਸ਼ਨ ਪ੍ਰਾਪਤ ਕਰਨ ਲਈ ਐੱਫਐੱਸਐੱਸਏਆਈ ਦੇ ਦਿਸਾ-ਨਿਰਦੇਸਾਂ ਅਤੇ ਪ੍ਰਕਿਰਿਆਵਾਂ ਬਾਰੇ ਦੱਸਿਆ। ਉਸਨੇ ਦੱਸਿਆ ਕਿ ਪ੍ਰਮਾਣੀਕਰਣ ਇੱਕ ਸਧਾਰਨ ਆਨਲਾਈਨ ਪ੍ਰਕਿਰਿਆ ਹੈ ਪਰ ਇਹ ਸਟੋਰੇਜ ਗਤੀਵਿਧੀਆਂ ਲਈ ਵੀ ਲਾਜਮੀ ਹੈ ਅਤੇ ਅਜਿਹਾ ਲਾਇਸੈਂਸ 100/- ਰੁਪਏ ਦੀ ਲਾਗਤ ਨਾਲ ਸਿਰਫ ਛੋਟੇ ਭੋਜਨ ਕਾਰੋਬਾਰ ਲਈ ਪ੍ਰਾਪਤ ਕੀਤਾ ਜਾ ਸਕਦਾ ਹੈ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ