Connect with us

ਪੰਜਾਬ ਨਿਊਜ਼

ਘਰੇਲੂ ਖਪਤਕਾਰਾਂ ਲਈ ਵੱਡੀ ਖ਼ਬਰ ! ਹਰਜੋਤ ਬੈਂਸ ਨੇ ਟਵੀਟ ਰਾਹੀਂ ਦਿੱਤੀ ਇਹ ਖ਼ੁਸ਼ਖਬਰੀ

Published

on

Great news for domestic consumers! Harjot Bains tweeted this good news

ਚੰਡੀਗੜ੍ਹ : ਪੰਜਾਬ ਦੇ ਲੋਕਾਂ ਦਾ ਇਕ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲਣ ਦਾ ਖਦਸ਼ਾ ਦੂਰ ਹੋ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਕਿ ਅੱਜ ਤੋਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਇਹ ਸਾਫ਼ ਹੋ ਗਿਆ ਹੈ ਕਿ ਇਕ ਜੁਲਾਈ ਯਾਨੀ ਅੱਜ ਤੋਂ ਯੋਜਨਾ ਲਾਗੂ ਹੋ ਗਈ ਹੈ।

ਇਸ ਤਰ੍ਹਾਂ 2 ਮਹੀਨੇ ਦੇ ਬਿਜਲੀ ਬਿੱਲ ਵਿਚ 600 ਯੂਨਿਟ ਮੁਫ਼ਤ ਮਿਲਣਗੇ ਪਰ ਜੇਕਰ ਇਕ ਯੂਨਿਟ ਵਿਚ 600 ਤੋਂ ਉੱਪਰ ਗਿਆ ਤਾਂ ਪੂਰਾ ਬਿੱਲ ਭਰਨਾ ਪਵੇਗਾ। ਇਸ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ।

ਦਰਅਸਲ 27 ਜੂਨ ਨੂੰ ਪੇਸ਼ ਕੀਤੇ ਗਏ ਬਜਟ ਵਿਚ ਵੀ ਇਸ ਸਬੰਧੀ ਐਲਾਨ ਕਰ ਦਿੱਤਾ ਗਿਆ ਸੀ ਪਰ ਲੋਕ ਭੰਬਲਭੂਸੇ ‘ਚ ਸਨ ਕਿ ਵਾਕਈ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ ਪਰ ਅੱਜ ਹਰਜੋਤ ਬੈਂਸ ਵੱਲੋਂ ਕੀਤੇ ਗਏ ਟਵੀਟ ਨੇ ਸਥਿਤੀ ਕਲੀਅਰ ਕਰ ਦਿੱਤੀ ਹੈ। ਇਹ ਆਮ ਵਰਗ ਲਈ ਬਹੁਤ ਵੱਡੀ ਰਾਹਤ ਹੈ।

Facebook Comments

Trending