Connect with us

ਪੰਜਾਬ ਨਿਊਜ਼

CM ਨੇ ਹਾਈ ਕੋਰਟ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਦਾਇਰ ਪਟੀਸ਼ਨਾਂ ਖਾਰਜ ਕਰਨ ਦੇ ਫੈਸਲੇ ਦੀ ਕੀਤੀ ਸ਼ਲਾਘਾ

Published

on

CM lauds High Court's decision to dismiss petitions filed in Behbal Kalan shooting

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਗੋਲੀ ਕਾਂਡ ‘ਚ ਦਰਜ ਐੱਫ.ਆਈ.ਆਰ. ਅਤੇ ਹੋਈ ਜਾਂਚ ਨੂੰ ਰੱਦ ਕਰਨ ਬਾਰੇ ਦਾਇਰ ਵੱਖ-ਵੱਖ ਪਟੀਸ਼ਨਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦੇਣ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨੇ ਬਹਿਬਲ ਕਲਾਂ ‘ਚ ਬੇਕਸੂਰ ਲੋਕਾਂ ‘ਤੇ ਗੋਲੀ ਚਲਾਉਣ ਵਾਲੇ ਪੁਲਸ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨ ਲਈ ਸਰਕਾਰ ਵਾਸਤੇ ਰਾਹ ਪੱਧਰਾ ਕਰ ਦਿੱਤਾ ਹੈ।

ਵਿਰੋਧੀਆਂ ‘ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀ ਅਤੇ ਭਾਜਪਾ ਦੀ ਆਪਸੀ ਮਿਲੀਭੁਗਤ ਸੀ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਸਰਕਾਰ ਦੌਰਾਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਬੇਕਸੂਰ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਦੀਆਂ ਘਟਨਾਵਾਂ ਵਾਪਰੀਆਂ ਸਨ ਤਾਂ ਕਾਂਗਰਸ ਨੇ ਕੋਟਕਪੂਰਾ ‘ਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਦੀ ਪੈਰਵੀ ਠੋਸ ਢੰਗ ਨਾਲ ਨਾ ਕਰਕੇ ਇਸ ਜੁਰਮ ਦੇ ਦੋਸ਼ੀਆਂ ਨੂੰ ਬਚਾਉਣ ਕੰਮ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਹਾਈ ਕੋਰਟ ਵੱਲੋਂ ਸਿਆਸੀ ਆਗੂਆਂ ਅਤੇ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਕੇਸ ਵਿੱਚ ਪੇਸ਼ ਕੀਤੇ ਚਲਾਨ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਕਾਲੀ-ਕਾਂਗਰਸੀ ਗਠਜੋੜ ਜੋ ਹੁਣ ਤੱਕ ਦੋਸ਼ੀਆਂ ਨੂੰ ਬਚਾਉਣ ਲਈ ਢਾਲ ਬਣਿਆ ਹੋਇਆ ਸੀ, ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਨਾਲ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਸਰਕਾਰ ਦੀ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੀ ਦ੍ਰਿੜ੍ਹ ਵਚਨਬੱਧਤਾ ਦਾ ਨਤੀਜਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਉਦਿਆਂ ਬਹਿਬਲ ਕਲਾਂ ਗੋਲੀ ਕਾਂਡ ਦੇ ਕਸੂਰਵਾਰ ਪੁਲਸ ਮੁਲਾਜ਼ਮਾਂ ਵੱਲੋਂ ਹੇਠਲੀ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਨੂੰ ਰੱਦ ਕਰਨ ਲਈ ਦਾਇਰ ਕਈ ਪਟੀਸ਼ਨਾਂ ਦੇ ਸਮੂਹ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਪੁਲਸ ਦੇ ਇੰਸਪੈਕਟਰ ਜਨਰਲ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੂੰ ਅਗਲੀ ਜਾਂਚ ਕਰਨ ਅਤੇ ਧਾਰਾ 173 ਸੀ.ਆਰ.ਪੀ.ਸੀ. ਤਹਿਤ ਆਪਣੀ ਰਿਪੋਰਟ ਹੇਠਲੀ ਅਦਾਲਤ ਅੱਗੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Facebook Comments

Trending