Connect with us

ਖੇਤੀਬਾੜੀ

ਪੰਜਾਬ ਦੇ ਇਸ ਵਿਧਾਇਕ ਨੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੇਸ਼ ਕੀਤੀ ਮਿਸਾਲ

Published

on

This MLA from Punjab gave an example by direct sowing of paddy

ਲੁਧਿਆਣਾ : ਮੁੱਲਾਂਪੁਰ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਮਿਸਾਲ ਕਾਇਮ ਕੀਤੀ ਹੈ। ਮਨਪ੍ਰੀਤ ਸਿੰਘ ਇਆਲੀ ਪਾਣੀ ਦੀ ਸੰਭਾਲ ਲਈ 5 ਸਾਲਾਂ ਤੋਂ ਆਪਣੀ 40 ਏਕੜ ਜ਼ਮੀਨ ‘ਤੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਉਨ੍ਹਾਂ ਨੇ ਵਿਧਾਨ ਸਭਾ ‘ਚ ਵੀ ਭੂ-ਜਲ ਦੇ ਡਿੱਗਦੇ ਪੱਧਰ ‘ਤੇ ਚਿੰਤਾ ਜ਼ਾਹਰ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਦਾ ਆਪਣਾ ਤਜ਼ਰਬਾ ਸਾਂਝਾ ਕੀਤਾ ਸੀ।

ਉਨ੍ਹਾਂ ਨੇ ਕਿਹਾ ਕਿ ਸਿੱਧੀ ਬਿਜਾਈ ਨਾਲ ਕਿਸਾਨਾਂ ਦੀ ਆਮਦਨ ਘੱਟ ਨਹੀਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਆਪਣਾ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ 5 ਸਾਲ ਦਾ ਤਜ਼ਰਬਾ ਸ਼ਾਨਦਾਰ ਰਿਹਾ ਹੈ ਅਤੇ ਇਸ ਨਾਲ ਫ਼ਸਲ ਨੂੰ ਵੀ ਕੋਈ ਨੁਕਸਾਨ ਨਹੀਂ ਹੁੰਦਾ। ਵਿਧਾਇਕ ਇਆਲੀ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਨਾਲ ਪਾਣੀ ਦੀ ਕਾਫੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ 40 ਏਕੜ ‘ਚ ਸਿੱਧੇ ਬੀਜੇ ਗਏ ਝੋਨੇ ਨੂੰ ਪਾਣੀ ਦੇਣ ਦੀ ਲੋੜ ਨਹੀਂ ਪੈਂਦੀ ਹੈ।

Facebook Comments

Trending