ਧਰਮ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ
Published
3 years agoon

ਲੁਧਿਆਣਾ : ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ। ਭਾਈ ਰਜਿੰਦਰਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਦੇ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ।
ਬੀਬੀ ਹਰਗੁਣਪ੍ਰੀਤ ਕੌਰ ਅਤੇ ਬੀਬੀ ਹਰਸ਼ਰਨ ਕੌਰ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਦਾਸ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਸੰਗਤਾਂ ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਪਾਠ ਸਰਵਣ ਕਰਵਾਏ। ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਗਿਆਨੀ ਹਰਜੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਦਾ ਸੱਦਾ ਦਿੱਤਾ।
ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਰਜਿੰਦਰ ਕੌਰ ਖਾਲਸਾ, ਗੁਰਦੁਆਰਾ ਸਾਹਿਬ ਕਮੇਟੀ ਦੇ ਜਨਰਲ ਸਕੱਤਰ ਅਵਤਾਰ ਸਿੰਘ, ਰਣਦੀਪ ਸਿੰਘ ਡਿੰਪਲ, ਕੁਲਦੀਪ ਸਿੰਘ ਦੂਆ, ਕੰਵਲਪ੍ਰੀਤ ਸਿੰਘ, ਜਤਿੰਦਰ ਸਿੰਘ ਰੌਬਿਨ, ਗੁਰਪ੍ਰੀਤ ਸਿੰਘ ਵਿੰਕਲ, ਗੁਰਦੀਪ ਸਿੰਘ, ਜਗਜੀਤ ਸਿੰਘ, ਰਜਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
You may like
-
GGNIMT ਅਤੇ GGNIVS.ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਗੁਰਮਤਿ ਸਮਾਗਮ
-
ਜਵੱਦੀ ਟਕਸਾਲ ਵਿੱਚ ਨਾਮ ਸਿਮਰਨ ਅਭਿਆਸ ਸਮਾਗਮ
-
ਸੈਸ਼ਨ ਦੀ ਸੰਪੂਰਨਤਾ ‘ਤੇ ਕਾਲਜ ਵਿਖੇ ਸ੍ਰੀ ਸਹਿਜ ਪਾਠ ਦੇ ਪਾਏ ਭੋਗ
-
ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਮਨਾਇਆ ਸੰਕਲਪ ਦਿਵਸ
-
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ ਵਰਕਰ