Connect with us

ਪੰਜਾਬ ਨਿਊਜ਼

ਅੱਜ ਦੋ ਘੰਟੇ ਨਹੀਂ ਚੱਲਣਗੀਆਂ ਪਨਬੱਸ ਤੇ ਪੀਆਰਟੀਸੀ ਦੀਆਂ ਬੱਸਾਂ

Published

on

Punbus and PRTC buses will not run for two hours today

ਲੁਧਿਆਣਾ : ਪੰਜਾਬ ’ਚ ਅੱਜ ਬੁੱਧਵਾਰ ਨੂੰ PUNBUS ਤੇ PRTC ਦੀਆਂ ਬੱਸਾਂ ਦੋ ਘੰਟੇ ਨਹੀਂ ਚੱਲਣਗੀਆਂ। ਸੂਬੇ ਦੇ ਸਾਰੇ ਬੱਸ ਸਟੈਂਡ ਦੋ ਘੰਟੇ ਲਈ ਬੰਦ ਕੀਤੇ ਜਾਣਗੇ। ਮੁਲਾਜ਼ਮ ਆਪਣੀ ਤਨਖ਼ਾਹ ਵਧਾਉਣ ਤੇ ਪੱਕਾ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ। ਸੂਬੇ ’ਚ ਪਨਬੱਸ ਤੇ ਪੀਆਰਟੀਸੀ ਦੇ ਅੰਦੋਲਨ ਕਰਨ ਵਾਲੇ ਮੁਲਾਜ਼ਮਾਂ ਨੇ ਕਿਹਾ ਕਿ 13 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਦੋ ਘੰਟੇ ਲਈ ਬੰਦ ਰੱਖੇ ਜਾਣਗੇ।

ਜਥੇਬੰਦੀ ਵੱਲੋ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਨਬੱਸ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮ ਆਪਣੀਆਂ ਨੋਕਰੀਆ ਰੈਗੂਲਰ ਕਰਾਉਣ ਲਈ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਾਉਣ ਲਈ ਸ਼ਘੰਰਸ਼ ਕਰਦੇ ਆ ਰਹੇ ਹਨ। ਪਰ ਮੰਗਾ ਪੂਰੀਆਂ ਕਰਨ ਦੀ ਬਿਜਾਏ ਨਿਗੁਣਨੀਆ ਤਨਖਾਹਾਂ ਵੀ ਸਮੇ ਸਿਰ ਨਾ ਖਾਤੇ ਵਿੱਚ ਪਾ ਕੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਹੱਕਾਂ ਦੀ ਪ੍ਰਾਪਤੀ ਲਈ ਯੂਨੀਅਨ ਵਲੋਂ ਹਮੇਸ਼ਾ ਸੰਘਰਸ਼ ਕੀਤਾ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਤਿੱਖੇ ਸੰਘਰਸ਼ ਕਰਨ ਅਤੇ ਮੁਲਾਜ਼ਮਾਂ ਦੇ ਹੋ ਰਹੇ ਸ਼ੋਸ਼ਣ ਖਿਲਾਫ ਯੂਨੀਅਨ ਆਪਣੀ ਅਵਾਜ਼ ਬੁਲੰਦ ਕਰੇਗੀ।ਅੱਜ ਦੇ ਮਹਿਗਾਈ ਦੇ ਸਮੇਂ ਵਿੱਚ ਘੱਟ ਤਨਖਾਹਾਂ ਨਾਲ ਘਰ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੈ। ਸਰਕਾਰ ਮੁਲਾਜ਼ਮਾਂ ਦੀ ਇਸ ਸਮੱਸਿਆ ਦਾ ਕੋਈ ਉਕਤਾ ਹੱਲ ਨਹੀਂ ਕਰਦੀ ਸਗੋਂ ਆਏ ਦਿਨ ਕਿਸੇ ਨਾ ਕਿਸੇ ਲਾਰੇ ਵਿੱਚ ਰੱਖਿਆ ਜਾ ਰਿਹਾ ਹੈ।

Facebook Comments

Trending