ਪਟਿਆਲਾ : ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐਚਐੱਸ ਗਰੇਵਾਲ ਨੇ ਮਸ਼ੂਹਰ ਪੰਜਾਬੀ ਗਾਇਕ ਦਲੇਰ ਮਹਿੰਦੀ ਸਜਾ ਬਰਕਰਾਰ ਰੱਖਣ ਦਾ ਹੁਕਮ ਸੁਣਾਇਆ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਨੇ ਦਲੇਰ ਮਹਿੰਦੀ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਦਲੇਰ ਮਹਿੰਦੀ ਵਲੋਂ ਟ੍ਰਾਇਲ ਕੋਰਟ ਦੇ 2018 ਵਿੱਚ ਆਏ ਫੈਸਲੇ ਨੂੰ ਪਟਿਆਲਾ ਦੀ ਸੈਸ਼ਨ ਕੋਰਟ ਵਿੱਚ ਚਣੌਤੀ ਦਿੱਤੀ ਸੀ। ਵਕੀਲ ਗੁਰਪ੍ਰੀਤ ਸਿੰਘ ਭਸੀਨ ਨੇ ਦੱਸਿਆ ਕਿ 2018 ਵਿੱਚ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ। ਇਸ ਮਾਮਲੇ ਸਬੰਧੀ ਅੱਜ ਸ਼ੈਸ਼ਨ ਜੱਜ ਦੀ ਅਦਾਤਲ ਨੇ ਦਲੇਰ ਮਹਿੰਦੀ ਦੀ ਅਪੀਲ ਨੂੰ ਖਾਰ ਜ ਕਰ ਦਿੱਤਾ ਤੇ ਦਲੇਰ ਮਹਿੰਦੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ। 2003 ਦੇ ਇਸ ਕੇਸ ‘ਚ 15 ਸਾਲਾਂ ਬਾਅਦ 2018 ਵਿੱਚ ਜੇ. ਐੱਮ. ਆਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਸੀ। ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਸੀ ਕਿਉਂ ਕਿ ਸਜ਼ਾ 3 ਸਾਲ ਤੋਂ ਘੱਟ ਸੀ। ਇਸ ਮਾਮਲੇ ਵਿਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ, ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।