Connect with us

ਪੰਜਾਬ ਨਿਊਜ਼

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਹੁਕਮ-‘ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ, ਉਨ੍ਹਾਂ ਨੂੰ ਇੱਕ ਸੁਰੱਖਿਆ ਕਰਮੀ ਦਿਓ’

Published

on

High Court's order to the Punjab government - 'Give a security personnel to those whose security has been withdrawn'

ਚੰਡੀਗੜ੍ਹ : ਪੰਜਾਬ ਵਿਚ 424 ਸ਼ਖਸੀਅਤਾਂ ਦੀ ਸੁਰੱਖਿਆ ਵਿਚ ਕਟੌਤੀ ਦੀ ਸੂਚੀ ਲੀਕ ਹੋਣ ਦੇ ਮਾਮਲੇ ਵਿਚ ਸੂਬਾ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਇਸ ਸਬੰਧ ਵਿਚ ਸੀਲਬੰਦ ਰਿਪੋਰਟ 29 ਜੁਲਾਈ ਨੂੰ ਸੌਂਪ ਦਿੱਤੀ ਜਾਵੇਗੀ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਧਮਕੀਆਂ ਮਿਲ ਰਹੀਆਂ ਹਨ, ਉਨ੍ਹਾਂ ਦੀ ਸੁਰੱਖਿਆ ‘ਤੇ ਪੰਜਾਬ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ ਤੇ ਜਿਨ੍ਹਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਤੋਂ ਵਾਪਸ ਲਈ ਗਈ ਹੈ, ਉਨ੍ਹਾਂ ਨੂੰ ਅਗਲੇ ਹੁਕਮ ਤੱਕ ਘੱਟੋ-ਘੱਟ ਇੱਕ ਸੁਰੱਖਿਆ ਕਰਮੀ ਦਿੱਤਾ ਜਾਵੇ।

ਸੁਰੱਖਿਆ ਵਿਚ ਕਟੌਤੀ ਨੂੰ ਲੈ ਕੇ ਦਾਖਲ ਵੱਖ-ਵੱਖ ਪਟੀਸ਼ਨਾਂ ‘ਤੇ ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਦੇ ਚੱਲਦਿਆਂ ਸੁਰੱਖਿਆ ਵਾਪਸ ਲਈ ਗਈ ਸੀ ਤੇ 7 ਜੂਨ ਨੂੰ ਪੁਰਾਣੀ ਸੁਰੱਖਿਆ ਬਹਾਲ ਕਰ ਦਿੱਤੀ ਗਈ। ਸੂਚੀ ਦੇ ਜਨਤਕ ਹੋਣ ਦੇ ਮਾਮਲੇ ਵਿਚ ਜਾਂਚ ਜਾਰੀ ਹੈ। ਸੂਚੀ ਲੀਕ ਹੋਣ ‘ਤੇ ਹਾਈਕੋਰਟ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਇਸ ਦੀ ਜਾਂਚ ਬੇਹੱਦ ਜ਼ਰੂਰੀ ਹੈ।

Facebook Comments

Trending