ਲੁਧਿਆਣਾ : ਪੰਜਾਬ ਦੇ 17 ਜ਼ਿਲ੍ਹਿਆਂ ‘ਚ ਨਗਰ ਨਿਗਮ ਕਮਿਸ਼ਨਰਾਂ ਨੂੰ ਏ. ਡੀ. ਸੀ. ਸ਼ਹਿਰੀ ਵਿਕਾਸ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਸ ਸਬੰਧੀ ਪਰਸੋਨਲ ਵਿਭਾਗ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜੇ ਗਏ ਪ੍ਰਸਤਾਵ ‘ਚ ਕੁੱਝ ਜ਼ਿਲ੍ਹਿਆਂ ‘ਚ ਏ. ਡੀ. ਸੀ. ਸ਼ਹਿਰੀ ਵਿਕਾਸ ਦੇ ਓਵਰਲੋਡ ਹੋਣ ਦਾ ਹਵਾਲਾ ਦਿੱਤਾ ਗਿਆ ਹੈ। ਇਨ੍ਹਾਂ ਦਾ ਬੋਝ ਘੱਟ ਕਰਨ ਲਈ 17 ਜ਼ਿਲ੍ਹਿਆਂ ‘ਚ ਏ. ਡੀ. ਸੀ. ਸ਼ਹਿਰੀ ਵਿਕਾਸ ਦੀ ਪੋਸਟ ਖ਼ਤਮ ਕਰਨ ਦੀ ਯੋਜਨਾ ਬਣਾਈ ਗਈ ਹੈ।
ਇਸ ਦੀ ਜ਼ਿੰਮੇਵਾਰੀ ਨਗਰ ਨਿਗਮ ਕਮਿਸ਼ਨਰ ਜਾਂ ਏ. ਡੀ. ਸੀ. ਜਨਰਲ ਨੂੰ ਦਿੱਤੀ ਜਾ ਸਕਦੀ ਹੈ। ਇਸ ਨਾਲ ਪ੍ਰਸ਼ਾਸਨਿਕ ਖ਼ਰਚ ‘ਚ ਵੀ ਕਟੌਤੀ ਹੋਵੇਗੀ, ਹਾਲਾਂਕਿ ਇਸ ਬਾਰੇ ਫ਼ੈਸਲਾ ਕੈਬਨਿਟ ਦੀ ਮੀਟਿੰਗ ਦੌਰਾਨ ਕੀਤਾ ਜਾਵੇਗਾ। ਲੁਧਿਆਣਾ , ਜਲੰਧਰ, ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਮੋਹਾਲੀ ਜ਼ਿਲ੍ਹਿਆਂ ‘ਚ ਮੌਜੂਦਾ ਸਿਸਟਮ ਬਰਕਰਾਰ ਰਹੇਗਾ।