ਪੰਜਾਬੀ
ਸਕੂਲਾਂ ‘ਚ 10 ਅਗਸਤ ਨੂੰ ਖੁਆਈ ਜਾਵੇਗੀ ਐਲਬੈਂਡਾਜ਼ੋਲ ਦੀ ਗੋਲੀ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
Published
3 years agoon

ਲੁਧਿਆਣਾ : ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ 10 ਅਤੇ 17 ਅਗਸਤ ਨੂੰ ਮੋਪ-ਅੱਪ ਦਿਵਸ ਮਨਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਨੈਸ਼ਨਲ ਡੀਵਾਰਮਿੰਗ ਡੇ ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਸਕੂਲਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਇਸ ਦੇ ਲਈ 10 ਅਗਸਤ ਨੂੰ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਐਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਜਾਣੀਆਂ ਹਨ। ਇਸ ਵਿਚ ਕਿਹਾ ਗਿਆ ਹੈ ਕਿ ਜਿਹੜੇ ਵਿਦਿਆਰਥੀ 10 ਅਗਸਤ ਨੂੰ ਐਲਬੈਂਡਾਜ਼ੋਲ ਦੀ ਗੋਲੀ ਲੈਣ ਤੋਂ ਵਾਂਝੇ ਰਹਿ ਜਾਣ, ਉਨ੍ਹਾਂ ਨੂੰ 17 ਅਗਸਤ ਨੂੰ ਸਬੰਧਤ ਗੋਲੀ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ।
ਇਹ ਗੋਲੀ ਸਕੂਲਾਂ ਦੇ ਨੋਡਲ ਅਧਿਆਪਕ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਗੋਲੀਆਂ ਨਾਲ ਸਬੰਧਤ ਡਾਟਾ ਮਿਡ ਡੇ ਮੀਲ ਐਪ ‘ਤੇ ਅਪਲੋਡ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ 10 ਅਗਸਤ ਨੂੰ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ ਬਾਰੇ ਜਾਣਕਾਰੀ ਮੰਗੀ ਹੈ। ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਉਕਤ ਗੋਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭੋਜਨ ਤੋਂ ਬਾਅਦ ਹੀ ਦਿੱਤੀ ਜਾਵੇ।
You may like
-
9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਲੇਗਾ ਕੁਝ ਖਾਸ, ਸਿੱਖਿਆ ਵਿਭਾਗ ਦਾ ਆਇਆ ਫੈਸਲਾ
-
ਵੱਡੀ ਖ਼ਬਰ: ਸਿੱਖਿਆ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਮਾਨਤਾ ਕੀਤੀ ਰੱਦ
-
ਗਿਆਸਪੁਰਾ ਫਰਜ਼ੀ ਵਿਦਿਆਰਥੀ ਮਾਮਲੇ ‘ਚ ਬਰਖਾਸਤ ਮੁੱਖ ਅਧਿਆਪਕ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ
-
ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਪੱਤਰ ਜਾਰੀ ਕਰਕੇ ਦਿੱਤੇ ਇਹ ਨਿਰਦੇਸ਼
-
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨੋਟਿਸ, ਅਧਿਆਪਕ ਦੇਣ ਧਿਆਨ
-
ਪੰਜਾਬ ਦੇ ਸਰਕਾਰੀ ਸਕੂਲ ‘ਚ ਵੱਡੀ ਲਾਪਰਵਾਹੀ, ਸਿੱਖਿਆ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ