Connect with us

ਪੰਜਾਬ ਨਿਊਜ਼

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ‘ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ 100 ਕੈਦੀ ਹੋਣਗੇ ਰਿਹਾਅ

Published

on

On the 400th birth anniversary of Guru Teg Bahadur, 100 prisoners who have completed their sentences will be released.

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਬੈਠਕ ‘ਚ ਪੰਜਾਬ ਦੇ ਲੋਕਾਂ ਦੇ ਪੱਖੀ ਫ਼ੈਸਲੇ ਲਏ ਗਏ ਹਨ। ਮਾਨ ਨੇ ਦੱਸਿਆ ਕਿ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ‘ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ 100 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਜੋ ਬੀਬੀਆਂ 50 ਫ਼ੀਸਦੀ ਤੋਂ ਵਧੇਰੇ ਸਜ਼ਾ ਭੁਗਤ ਚੁੱਕੀਆਂ ਹਨ ਜਾਂ ਦਿਵਿਆਂਗ ਹਨ ਉਨ੍ਹਾਂ ਨੂੰ ਵੀ 15 ਅਗਸਤ ਨੂੰ ਰਿਹਾਅ ਕੀਤਾ ਜਾਵੇਗਾ।

ਘੱਟ ਕੀਮਤ ‘ਤੇ ਹੋਈ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਅਜਿਹੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪਰਾਲੀ ਨੂੰ ਲੈ ਕੇ ਵੀ ਕੈਬਨਿਟ ਨੇ ਅਹਿਮ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦਿੱਤੇ ਜਾਣਗੇ, ਜਿਸ ਦੀ ਤਜਵੀਜ਼ ਕੇਂਦਰ ਸਰਕਾਰ ਨੂੰ ਕੀਤੀ ਗਈ ਹੈ।

ਜਿਸ ਵਿੱਚ 500-500 ਮਾਨ ਸਰਕਾਰ ਅਤੇ ਕੇਜਰੀਵਾਲ ਸਰਕਾਰ ਵੱਲੋਂ ਪਾਏ ਜਾਣਗੇ ਅਤੇ 1500 ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਵੇਗਾ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਵੀ ਇਸ ਬੈਠਕ ‘ਚ ਵਿਚਾਰ ਕੀਤਾ ਗਿਆ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਬਣਾਏ ਐਕਟਾਂ ਕਾਰਨ ਇਸ ਵਿੱਚ ਦੇਰੀ ਲੱਗ ਰਹੀ ਹੈ। ਜਿਸ ਵਿੱਚ ਫੇਰਬਦਲ ਕਰਨ ਦੀ ਅਪੀਲ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ।

 

Facebook Comments

Trending