Connect with us

ਪੰਜਾਬ ਨਿਊਜ਼

ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਨੋਟੀਫਿਕੇਸ਼ਨ ਹੋਇਆ ਜਾਰੀ

Published

on

Vinod Ghai became the new Advocate General of Punjab, notification issued

ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਵਜੋਂ ਨਿਯੁਕਤੀ ’ਤੇ ਮੋਹਰ ਲਾ ਦਿੱਤੀ ਹੈ।

ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਵੱਲੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਕੀਲ ਵਿਨੋਦ ਘਈ ਦੇ ਨਾਂ ’ਤੇ ਬਤੌਰ ਏ. ਜੀ. ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨੂੰ ਲੈ ਕੇ ਫਾਈਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜੀ ਗਈ ਸੀ ਜਿਸ ‘ਤੇ ਰਾਜਪਾਲ ਵੱਲੋਂ ਮੋਹਰ ਲਗਾ ਦਿੱਤੀ ਗਈ ਹੈ ਤੇ ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Facebook Comments

Trending