Connect with us

ਪੰਜਾਬੀ

ਵੈਟਰਨਰੀ ਯੂਨੀਵਰਸਿਟੀ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

Published

on

Sapling campaign started at Veterinary University

ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਮਿਲਖ਼ ਸੰਗਠਨ ਦੇ ਲੈਂਡਸਕੇਪਿੰਗ ਵਿੰਗ ਨੇ ਯੂਨੀਵਰਸਿਟੀ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਵਿਸ਼ਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਚਲਾਏ ਜਾ ਰਹੇ ਸੰਸਥਾ ਵਿਕਾਸ ਯੋਜਨਾ ਪ੍ਰਾਜੈਕਟ ਅਧੀਨ ਆਯੋਜਿਤ ਕੀਤੀ ਗਈ।

ਉਪ-ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮੁਹਿੰਮ ਦਾ ਉਦਘਾਟਨ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਵਿਚ ਬਿਸਮਾਰਕੀਆ ਪਾਮ ਦਾ ਬੂਟਾ ਲਗਾ ਕੇ ਕੀਤਾ। ਡਾ. ਬਲਜੀਤ ਸਿੰਘ ਸਿੰਘ ਵਾਈਸ ਪ੍ਰੈਜ਼ੀਡੈਂਟ (ਖੋਜ) ਯੂਨੀਵਰਸਿਟੀ ਆਫ਼ ਸਸਕੈਵਚਨ ਕੈਨੇਡਾ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਬੜੇ ਉਤਸ਼ਾਹ ਨਾਲ ਪੌਦੇ ਲਗਾ ਕੇ ਇਸ ਵਿਚ ਯੋਗਦਾਨ ਦਿੱਤਾ। ਇਸ ਮੁਹਿੰਮ ਅਧੀਨ ਅਗਲੇ ਪੜਾਵਾਂ ਵਿਚ 750 ਤੋਂ ਵਧੇਰੇ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ‘ਹਰਿਆ ਭਰਿਆ ਯੂਨੀਵਰਸਿਟੀ ਕੈਂਪਸ’ ਬਣਾਉਣ ਦਾ ਟੀਚਾ ਪੂਰਨ ਕੀਤਾ ਜਾਵੇਗਾ।

ਡਾ. ਇੰਦਰਜੀਤ ਸਿੰਘ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੁੱਖ ਲਗਾਉਣ ਦਾ ਕਾਰਜ ਸਾਨੂੰ ਆਪਣੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਜ਼ਰੂਰ ਕਰਨਾ ਚਾਹੀਦਾ ਹੈ। ਇਹ ਇਕ ਅਜਿਹੀ ਵਾਤਾਵਰਨ ਸਨੇਹੀ ਗਤੀਵਿਧੀ ਹੈ ਜਿਸ ਦੀ ਸਾਡੀ ਧਰਤੀ ਨੂੰ ਬਹੁਤ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੁੱਖ ਲਗਾਉਣ ਤੋਂ ਬਾਅਦ ਉਨ੍ਹਾਂ ਨੂੰ ਪਾਲਣਾ ਵੀ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਨਾਲ ਸਾਡੇ ਲੰਮੇ ਸਮੇਂ ਦੇ ਫ਼ਾਇਦੇ ਜੁੜੇ ਹੋਏ ਹਨ।

ਡਾ. ਸੱਤਿਆਵਾਨ ਰਾਮਪਾਲ ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਲੈਂਡਸਕੇਪਿੰਗ ਵਿੰਗ ਦੀ ਸਮੁੱਚੀ ਟੀਮ ਨੂੰ ਇਸ ਮੁਹਿੰਮ ਨੂੰ ਸਿਰੇ ਚੜ੍ਹਾਉਣ ਲਈ ਕੀਤੇ ਸੁਹਿਰਦ ਯਤਨਾਂ ਵਾਸਤੇ ਵਧਾਈ ਦਿੱਤੀ। ਉਨ੍ਹਾਂ ਨੇ ਯੂਨੀਵਰਸਿਟੀ ਦੇ ਸਾਰੇ ਅਧਿਕਾਰੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦਾ ਇਸ ਸਮਾਗਮ ਵਿਚ ਹਿੱਸਾ ਲੈਣ ਲਈ ਧੰਨਵਾਦ ਕੀਤਾ।

Facebook Comments

Trending