ਖੇਤੀਬਾੜੀ
ਤੇਲਅਵੀਵ ਅਤੇ ਥਾਪਰ ਯੂਨੀਵਰਸਿਟੀ ਦੇ ਵਿਗਿਆਨੀਆਂ ਨਾਲ ਪਾਣੀਆਂ ਦੀ ਵਰਤੋਂ ਬਾਰੇ ਕੀਤੀ ਚਰਚਾ
Published
2 years agoon
ਲੁਧਿਆਣਾ : ਪੀ.ਏ.ਯੂ. ਵਿੱਚ ਗੰਦੇ ਪਾਣੀਆਂ ਦੀ ਵਰਤੋਂ ਬਾਰੇ ਇੱਕ ਬਹੁ ਸੰਸਥਾਵੀ ਪ੍ਰੋਜੈਕਟ ਸੰਬੰਧੀ ਉੱਚ ਪੱਧਰੀ ਗੱਲਬਾਤ ਹੋਈ । ਇਸ ਵਿੱਚ ਪੀ.ਏ.ਯੂ. ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਇਜ਼ਰਾਈਲ ਦੀ ਤੇਲ-ਅਵੀਵ ਯੂਨੀਵਰਸਿਟੀ ਦੇ ਵਿਗਿਆਨੀਆਂ ਦੀ ਇੱਕ ਟੀਮ ਅਤੇ ਥਾਪਰ ਯੂਨੀਵਰਸਿਟੀ ਪਟਿਆਲਾ ਦੇ ਮਾਹਿਰ ਵੀ ਸ਼ਾਮਿਲ ਸਨ । ਇਸ ਪ੍ਰੋਜੈਕਟ ਦਾ ਸਿਰਲੇਖ ’ਸੂਖਮ ਜੀਵ-ਜੰਤੂਆਂ ਦੀ ਵਰਤੋਂ ਕਰਦੇ ਹੋਏ ਗੰਦੇ ਪਾਣੀ ਦੀ ਵਰਤੋਂ’ ਹੈ। ਮਾਹਿਰਾਂ ਨੇ ਇਸ ਪ੍ਰੋਜੈਕਟ ਦੀ ਤਰੱਕੀ ਬਾਰੇ ਵਿਚਾਰ-ਵਟਾਂਦਰਾ ਕੀਤਾ।
ਪ੍ਰੋਜੈਕਟ ਦੇ ਮੁੱਖ ਨਿਗਰਾਨਾਂ ਵਿੱਚ ਤੇਲ ਅਵੀਵ ਯੂਨੀਵਰਸਿਟੀ ਦੇ ਪ੍ਰੋ. ਹਦਾਸ ਮਮਾਣੇ, ਥਾਪਰ ਇੰਸਟੀਚਿਊਟ ਆਫ਼ ਇੰਜਨੀਅਰਿੰਗ ਅਤੇ ਤਕਨਾਲੋਜੀ ਦੇ ਡਾ. ਅਮਿਤ ਧੀਰ ਅਤੇ ਪੀ.ਏ.ਯੂ. ਦੇ ਡਾ. ਗੁਰਵਿੰਦਰ ਸਿੰਘ ਕੋਚਰ ਨੇ ਟੀਮ ਦੇ ਹੋਰ ਮੈਂਬਰਾਂ ਨਾਲ ਮਾਈਕ੍ਰੋਬਾਇਲ ਦੀ ਸਹਾਇਤਾ ਨਾਲ ਗੰਦੇ ਪਾਣੀ ਦੇ ਸੁਧਾਰ ਦੇ ਮਾਡਲ ਬਾਰੇ ਚਰਚਾ ਕੀਤੀ । ਪ੍ਰੋ. ਹਦਾਸ ਮਮਾਨੇ ਨੇ ਦੱਸਿਆ ਕਿ ਉਹ ਮਾਈਕ੍ਰੋਬਾਇਲ ਸੋਖਣ ਲਈ ਸਮੱਗਰੀ ਪ੍ਰਦਾਨ ਕਰੇਗੀ ਜੋ ਗੰਦੇ ਪਾਣੀ ਦੇ ਸੁਧਾਰ ਦੀ ਸਹੂਲਤ ਦੇਵੇਗੀ।
ਟਰੀਟ ਕੀਤੇ ਪਾਣੀ ਦੀ ਵਰਤੋਂ ਕਣਕ-ਮੱਕੀ ਦੀ ਸਿੰਚਾਈ ਲਈ ਕੀਤੀ ਜਾਵੇਗੀ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਡੀਨ, ਕਾਲਜ ਦੇ ਡੀਨ ਆਫ ਬੇਸਿਕ ਸਾਇੰਸਜ ਐਂਡ ਹਿਊਮੈਨਟੀਜ਼ ਡਾ: ਸੰਮੀ ਕਪੂਰ ਨੇ ਇਸ ਪ੍ਰੋਜੈਕਟ ਦੀ ਸਫਲਤਾ ਲਈ ਆਪਣੀਆਂ ਸੁਭ ਕਾਮਨਾਵਾਂ ਦਿੱਤੀਆਂ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ