ਪੰਜਾਬੀ
ਐਨ.ਐਚ.ਏ.ਆਈ. ਵੱਲੋਂ ਜਗਰਾਓਂ ‘ਚ ਸਰਵਿਸ ਲੇਨਾਂ ਦੀ ਮੁਰੰਮਤ ਸ਼ੁਰੂ
Published
2 years agoon
ਜਗਰਾਉਂ (ਲੁਧਿਆਣਾ) : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਜ਼ਿਲ੍ਹੇ ਦੀ ਜਗਰਾਉਂ ਸਬ-ਡਵੀਜ਼ਨ ਵਿੱਚ ਨੈਸ਼ਨਲ ਹਾਈਵੇਅ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ ਸਰਵਿਸ ਲੇਨਾਂ ਦੀ ਮੁਰੰਮਤ ਅਤੇ ਸੜ੍ਹਕ ਨੂੰ ਵਾਹਨਾਂ ਦੀ ਆਵਾਜਾਈ ਯੋਗ ਬਣਾਉਣ ਲਈ ਪ੍ਰਸ਼ਾਸਨ ਪਿਛਲੇ ਸਾਲ ਤੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਕੋਲ ਲਗਾਤਾਰ ਮੁੱਦਾ ਚੁੱਕ ਰਿਹਾ ਸੀ। ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਖੱਡਿਆਂ ਵਾਲੀਆਂ ਸਰਵਿਸ ਲੇਨਾਂ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਹੈ, ਦੁਰਘਟਨਾਵਾਂ ਦੇ ਕਾਰਨ ਬਣਦੇ ਹਨ ਅਤੇ ਬਰਸਾਤ ਦੌਰਾਨ ਇੱਥੇ ਕਾਫੀ ਮਾਤਰੀ ਵਿੱਚ ਪਾਣੀ ਭਰ ਜਾਂਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਐਨ.ਐਚ.ਏ.ਆਈ. ਵੱਲੋਂ ਇਸ ਵਿਸ਼ੇਸ਼ ਹਾਈਵੇਅ ਦੇ ਠੇਕੇਦਾਰ ਨੂੰ ਵੀ ਬਲੈਕਲਿਸਟ ਕੀਤਾ ਗਿਆ ਜੋ ਸਰਵਿਸ ਲੇਨਾਂ ਨੂੰ ਸੁਚਾਰੂ ਰੱਖਣ ਵਿੱਚ ਨਾਕਾਮ ਰਿਹਾ ਹੈ। ਸ੍ਰੀ ਹੀਰਾ ਨੇ ਦੱਸਿਆ ਕਿ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਵੱਲੋਂ 26 ਜੁਲਾਈ, 2022 ਨੂੰ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਹੋਈ ਮੀਟਿੰਗ ਦੌਰਾਨ ਮੁਰੰਮਤ ਦਾ ਕੰਮ ਸ਼ੁਰੂ ਕਰਨ ਦਾ ਵਾਅਦਾ ਕੀਤਾ ਗਿਆ ਸੀ।
ਮੀਟਿੰਗ ਦੌਰਾਨ ਹਲਕਾ ਜਗਰਾਉਂ ਦੀ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਵੀ ਇਹ ਮੁੱਦਾ ਚੁੱਕਿਆ ਗਿਆ ਸੀ। ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਚੱਲ ਰਹੇ ਮੁਰੰਮਤ ਕਾਰਜ਼ਾਂ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ ਜਿਹੜੇ ਕਿ ਐਨ.ਐਚ.ਏ.ਆਈ. ਵੱਲੋਂ ਇਸ ਹਫ਼ਤੇ ਅੰਦਰ ਮੁਕੰਮਲ ਕਰ ਲਏ ਜਾਣਗੇ।
You may like
-
ਪੰਜਾਬ ਵਾਟਰ ਵਾਰੀਅਰਜ਼ ਦੀ ਟੀਮ ਨੇ NHAI ਦੇ ਡਾਇਰੈਕਟਰ ਨਾਲ ਮੁਲਾਕਾਤ ਕਰਕੇ ਸੌਂਪਿਆ ਮੰਗ ਪੱਤਰ
-
NHAI ਠੇਕੇਦਾਰਾਂ ਨੂੰ ਧਮਕੀ, ਕੰਮ ਕਰਨ ‘ਤੇ ਹੋਵੇਗੀ ਇਹ ਹਾਲਤ
-
ਅੱਜ ਤੋਂ ਪੰਜਾਬ ਦੇ ਟੋਲ ਪਲਾਜ਼ਾ ਦੀ ਫੀਸ ‘ਚ ਹੋਇਆ ਵਾਧਾ, ਇਥੇ ਵੇਖੋ ਨਵੀਂ ਰੇਟ ਲਿਸਟ
-
ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਲੁਧਿਆਣਾ ‘ਚ DRO ਦੇ 2 ਮੁਲਾਜ਼ਮਾਂ ਸਣੇ 4 ਫੜੇ
-
ਸਰਕਾਰੀ ਅਧਿਕਾਰੀਆਂ ਨੂੰ ਦੇਣਾ ਹੋਵੇਗਾ ਟੋਲ ਟੈਕਸ, NHAI ਨੇ ਭੇਜਿਆ ਪ੍ਰਸਤਾਵ ਕੀਤਾ ਰੱਦ
-
ਸਾਈਕਲ ਲੇਨ ਸਥਾਪਤ ਕਰਨ ਲਈ NHAI ਨੂੰ ਅਪੀਲ ਕਰਨ ਦਾ ਦਿੱਤਾ ਭਰੋਸਾ