Connect with us

ਪੰਜਾਬ ਨਿਊਜ਼

ਪੰਜਾਬ ਪੁਲਿਸ ਤੋਂ ਤੈਅ ਸਮੇਂ ਤੋਂ ਵੱਧ ਨਹੀਂ ਲਈ ਜਾਏਗੀ ਡਿਊਟੀ, ADGP ਨੇ ਦਿੱਤੇ ਹੁਕਮ

Published

on

ਚੰਡੀਗੜ੍ਹ : ਪੰਜਾਬ ਪੁਲਿਸ ਵਿੱਚ ਅਕਸਰ ਮੁਲਾਜ਼ਮਾਂ ਨੂੰ ਵੱਧ ਸਮੇਂ ਤੱਕ ਡਿਊਟੀ ਦੇਣੀ ਪੈਂਦੀ ਹੈ ਪਰ ਹੁਣ ਅਜਿਹਾ ਨਹੀੰ ਹੋਵੇਗਾ। ਦਰਅਸਲ ਏਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਤੋਂ ਤੈਅ ਸਮੇਂ ਤੋਂ ਵੱਧ ਡਿਊਟੀ ਨਾ ਲਏ ਜਾਣ ਦੇ ਹੁਕਮ ਦਿੱਤੇ ਹਨ।

ਵਧੀਕ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਪੱਤਰ ਜਾਰੀ ਕਰਕੇ ਅੱਜ ਦਫ਼ਤਰ ਮੁਖੀਆਂ ਨੂੰ ਇਹ ਹੁਕਮ ਦਿੱਤੇ ਹਨ। ਏਡੀਜੀਪੀ ਪੰਜਾਬ ਵੱਲੋਂ ਸਮੂਹ ਦਫ਼ਤਰ ਮੁਖੀਆਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਪੁਲਿਸ ਮੁਲਾਜ਼ਮਾਂ ਕੋਲੋਂ ਮਿੱਥੇ ਸਮੇਂ ਮੁਤਾਬਕ ਹੀ ਡਿਊਟੀ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਇਸ ਪੱਤਰ ਵਿੱਚ ਪੁਲਿਸ ਮੁਲਾਜ਼ਮਾਂ ਕੋਲੋਂ ਵਾਧੂ ਡਿਊਟੀ ਨਾ ਲੈਣ ਲਈ ਕਿਹਾ ਹੈ। ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਸਿਰਫ਼ ਐਮਰਜੈਂਸੀ ਹਾਲਾਤ ਵਿੱਚ ਹੀ ਪੁਲਿਸ ਮੁਲਾਜ਼ਮਾਂ ਕੋਲੋਂ ਵਾਧੂ ਡਿਊਟੀ ਲਈ ਜਾਵੇ। ਐਮਰਜੈਂਸੀ ਹਾਲਾਤ ਨੂੰ ਛੱਡ ਕੇ ਬਾਕੀ ਸਮੇਂ ਮਿੱਥੇ ਸਮੇਂ ਮੁਤਾਬਕ ਡਿਊਟੀ ਲਏ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਤੈਅ ਸਮੇਂ ਤੋਂ ਵੱਧ ਡਿਊਟੀ ਲਏ ਜਾਣਾ ਬਿਲਕੁਲ ਗਲਤ ਗੱਲ ਹੈ। ਡਿਊਟੀ ਸਬੰਧੀ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Facebook Comments

Trending