Connect with us

ਪੰਜਾਬ ਨਿਊਜ਼

ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ‘ਤੇ ਪੀਜੀਆਈ ‘ਚ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਸ਼ੁਰੂ

Published

on

On the instructions of the Prime Minister, the treatment of the patients of Punjab under the Ayushman scheme has started in the PGI

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ‘ਤੇ ਪੀਜੀਆਈ ਨੇ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਮੁੜ ਸ਼ੁਰੂ ਕਰ ਦਿੱਤਾ ਹੈ। ਤਾਂ ਜੋ ਪੰਜਾਬ ਦੇ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਮਰੀਜ਼ ਇਲਾਜ ਤੋਂ ਵਾਂਝੇ ਨਾ ਰਹਿਣ।

ਡਿਪਟੀ ਡਾਇਰੈਕਟਰ ਕੁਮਾਰ ਗੌਰਵ ਧਵਨ ਅਨੁਸਾਰ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਦੀਆਂ ਹਦਾਇਤਾਂ ’ਤੇ ਪੀਜੀਆਈ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਿਹਤ ਸਕੱਤਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਅਗਲੇ ਕੁਝ ਦਿਨਾਂ ਵਿਚ ਪੰਜਾਬ ਸਰਕਾਰ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੀਜੀਆਈ ਚੰਡੀਗੜ੍ਹ ਨੂੰ ਬਕਾਇਆ ਰਾਸ਼ੀ, ਜੋ ਕਿ ਕਰੀਬ 16 ਕਰੋੜ ਰੁਪਏ ਬਣਦੀ ਹੈ, ਜਾਰੀ ਕਰ ਦੇਵੇਗੀ।

ਡੀਡੀਏ ਧਵਨ ਨੇ ਕਿਹਾ ਕਿ ਪੀਜੀਆਈ ਹਮੇਸ਼ਾ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਅੱਗੇ ਆਉਂਦਾ ਹੈ ਪਰ ਪੀਜੀਆਈ ਨੂੰ ਵੀ ਕਈ ਗੱਲਾਂ ਬਾਰੇ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਪੈਂਦਾ ਹੈ। ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਤੋਂ ਫੰਡ ਨਾ ਮਿਲਣ ਕਾਰਨ ਪੀਜੀਆਈ ਨੂੰ ਪੰਜਾਬ ਦੇ ਲੋੜਵੰਦ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਆਯੂਸ਼ਮਾਨ ਭਾਰਤ ਸਕੀਮ ਤਹਿਤ ਦੇਰ ਸ਼ਾਮ ਤੋਂ ਪੀਜੀਆਈ ਵਿਚ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਪੀਜੀਆਈ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਤੋਂ ਇਸ ਸਕੀਮ ਤਹਿਤ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਿਰਫ਼ ਸਰਵਿਸ ਚਾਰਜ ਦੇਣਾ ਪਵੇਗਾ।

Facebook Comments

Trending