ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 41ਵੇਂ ਸਥਾਪਨਾ ਦਿਵਸ ਨੂੰ ਬੜੇ ਜੋਸ਼ ਅਤੇ ਉਤਸ਼ਾਹ ਨਾਲ਼ ਮਨਾਇਆ ਗਿਆ। ਇਸ 41ਵੇਂ ਸਥਾਪਨਾ ਦਿਵਸ ਵਿੱਚ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਬਤੌਰ ਮੁੱਖ ਮਹਿਮਾਨ ਵਜੋਂ ਇਸ ਸਮਾਰੋਹ ਵਿੱਚ ਪਹੁੰਚੇ।
ਉਹਨਾਂ ਨੂੰ ਸਕੂਲ ਬੈਂਡ ਦੀ ਸੁਆਗਤੀ ਧੁੰਨ ਨਾਲ਼ ਸਕੂਲ ਦੇ ਆਡੀਟੋਰੀਅਮ ਵਿੱਚ ਲਿਆਂਦਾ ਗਿਆ। ਉਹਨਾਂ ਦੇ ਨਾਲ਼ ਪੈ੍ਰਜ਼ੀਡੈਂਟ ਸੁਖਦੇਵ ਸਿੰਘ, ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ, ਅਕਾਦਮਿਕ ਸਲਾਹਕਾਰਾ ਸ਼੍ਰੀਮਤੀ ਸੰਦੀਪ ਰੇਖੀ, ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਅਤੇ ਜਸਜੀਤ ਸਿੰਘ ਰੇਖੀ ਨੇ ਗੈਸਟ ਆਫ਼ ਆੱਨਰ ਦੀ ਭੂਮਿਕਾ ਨਿਭਾਈ।
ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਨੇ ਸ਼ਮਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂੁਆਤ ਕੀਤੀ। ਇਸ ਤੋਂ ਬਾਅਦ ਸ਼ਬਦ ਗਾਇਨ ਦੀ ਪ੍ਰਸਤੁਤੀ ਨਾਲ਼ ਪ੍ਰੋਗਰਾਮ ਨੂੰ ਅੱਗੇ ਤੋਰਿਆ ਗਿਆ। ਇਸ ਤੋਂ ਬਾਅਦ ਮੁਰਲ ਕੀ ਧੁਨ ਗਰੁੱਪ ਡਾਂਸ, ਸ਼ਿਵ ਸਤਰੋਤ ਗਰੁੱਪ ਡਾਂਸ, ਸਕੂਲ ਸਾਂਗ ਅਤੇ ਭੰਗੜੇ ਤੇ ਗਿੱਧੇ ਦੀ ਪੇਸ਼ਕਸ਼ ਨੇ ਸਾਰੇ ਪ੍ਰੋਗਰਾਮ ਨੂੰ ਚਾਰ ਚੰਨ ਲਗਾ ਦਿੱਤੇ।
ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ, ਉਹਨਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਸਕੂਲ ਦੇ 41ਵੇਂ ਸਥਾਪਨਾ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ ਤੇ ਨਾਲ਼ ਹੀ ਬੱਚਿਆਂ ਨੂੰ ਹਰ ਮੈਦਾਨ ਤਹਿ ਕਰਨ ਦੇ ਲਈ ਵੀ ਪੇ੍ਰਿਆ। ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਨੇ ਵੀ ਸਾਰੇ ਪ੍ਰੋਗਰਾਮ ਦੀ ਦਿਲ ਖੋਲ੍ਹ ਕੇ ਪ੍ਰਸ਼ੰਸਾ ਕੀਤੀ।
ਇਸ ਦੇ ਨਾਲ਼ ਹੀ ਪ੍ਰੈਜ਼ੀਡੈਂਟ ਸੁਖਦੇਵ ਸਿੰਘ, ਡਾਇਰੈਕਟਰਜ਼ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ, ਅਕਾਦਮਿਕ ਸਲਾਹਕਾਰਾ ਸ਼੍ਰੀਮਤੀ ਸੰਦੀਪ ਰੇਖੀ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰਿਆਂ ਨੂੰ 41 ਵੇਂ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਇਸ ਵਾਰ ਦੀ ਤਰ੍ਹਾਂ ਆਏ ਬੋਰਡ ਦੇ ਸ਼ਾਨਦਾਰ ਨਤੀਜਿਆਂ ਤੋਂ ਪ੍ਰੇਰਨਾ ਲੈਂਦੇ ਹੋਏ ਸਾਰੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਦੇ ਨਾਲ਼ ਸਕੂਲ ਦਾ ਨਾਂ ਬੁਲੰਦੀਆਂ ‘ਤੇ ਪਹੁੰਚਾਣ ਲਈ ਪ੍ਰੇਰਿਆ।