Connect with us

ਪੰਜਾਬ ਨਿਊਜ਼

ਪੰਜਾਬ ਦੇ ਮਰੀਜ਼ਾਂ ਨੂੰ ਵੱਡੀ ਰਾਹਤ, ਅੱਜ ਤੋਂ ਬਾਅਦ GMCH-32 ਤੇ GMSH-16 ‘ਚ ਵੀ ਮਿਲੇਗਾ ਮੁਫ਼ਤ ਇਲਾਜ

Published

on

Big relief to the patients of Punjab, free treatment will also be available in GMCH-32 and GMSH-16 after today

ਮਿਲੀ ਜਾਣਕਾਰੀ ਅਨੁਸਾਰ ਪੀਜੀਆਈ ਚੰਡੀਗੜ੍ਹ ਤੋਂ ਬਾਅਦ ਹੁਣ ਆਯੁਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਨੂੰ ਜੀਐਮਸੀਐਚ-32 ਅਤੇ ਜੀਐਮਐਸਐਚ-16 ‘ਚ ਅੱਜ ਸੋਮਵਾਰ ਤੋਂ ਇਲਾਜ ਮਿਲੇਗਾ। ਸੋਮਵਾਰ ਨੂੰ ਪੰਜਾਬ ਦੇ ਆਯੁਸ਼ਮਾਨ ਭਾਰਤ ਦੇ ਲਾਭਪਾਤਰੀਆਂ ਦਾ ਇਨ੍ਹਾਂ ਦੋਵਾਂ ਹਸਪਤਾਲਾਂ ‘ਚ ਇਲਾਜ ਸ਼ੁਰੂ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਆਯੁਸ਼ਮਾਨ ਭਾਰਤ ਦੇ ਲਾਭਪਾਤਰੀਆਂ ਦਾ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਇਲਾਜ ਹੁੰਦਾ ਹੈ।

ਕੇਂਦਰ ਸਰਕਾਰ ਦੇ ਦਖਲ ਤੋਂ ਬਾਅਦ ਸ਼ੁੱਕਰਵਾਰ ਨੂੰ ਹੀ ਪੀਜੀਆਈ ਨੇ ਆਯੁਸ਼ਮਾਨ ਯੋਜਨਾ ਤਹਿਤ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਸੀ। ਦੱਸ ਦੇਈਏ ਕਿ ਪੀਜੀਆਈ ਨੇ 1 ਅਗਸਤ ਤੋਂ ਆਯੁਸ਼ਮਾਨ ਯੋਜਨਾ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਸੀ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਪੀਜੀਆਈ ਪ੍ਰਸ਼ਾਸਨ ਦਾ ਕਰੀਬ 16 ਕਰੋੜ ਰੁਪਏ ਦਾ ਬਕਾਇਆ ਸੀ, ਜਿਸ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ। ਇਸ ਕਾਰਨ ਪੀਜੀਆਈ ਨੇ ਪੰਜਾਬ ਤੋਂ ਆਏ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਸੀ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੀਜੀਆਈ ਦੀ ਬਕਾਇਆ ਰਕਮ ਜਾਰੀ ਕਰ ਦਿੱਤੀ ਗਈ ਹੈ, ਜਲਦ ਹੀ ਉਨ੍ਹਾਂ ਨੂੰ ਇਹ ਰਕਮ ਉਪਲਬਧ ਹੋ ਜਾਵੇਗੀ। ਇਸ ਤੋਂ ਪਹਿਲਾਂ ਜੀਐੱਮਸੀਐੱਚ-32 ਤੇ ਯੂਟੀ ਸਿਹਤ ਵਿਭਾਗ ਦੇ ਜੀਐੱਮਐੱਸਐੱਚ-16 ਹਸਪਤਾਲ ‘ਚ ਪੰਜਾਬ ਦੇ ਲੋਕਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਇਲਾਜ ਬੰਦ ਕਰ ਦਿੱਤਾ ਸੀ। ਜੀਐੱਮਸੀਐੱਚ-32 ਦਾ ਪੰਜਾਬ ਸਰਕਾਰ ‘ਤੇ 2.20 ਕਰੋੜ ਰੁਪਏ ਤੇ ਯੂਟੀ ਸਿਹਤ ਵਿਭਾਗ ਦਾ ਤਿੰਨ ਕਰੋੜ ਰੁਪਏ ਬਕਾਇਆ ਹੈ।

Facebook Comments

Trending