Connect with us

ਅਪਰਾਧ

ਜੇਲ੍ਹ ਵਿਚ ਛਾਪੇਮਾਰੀ ਦੌਰਾਨ 5 ਮੋਬਾਈਲ ਬਰਾਮਦ

Published

on

During the raid in the jail, 5 mobile phones were recovered

ਲੁਧਿਆਣਾ : ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਬੀਤੀ ਰਾਤ ਕੀਤੀ ਗਈ ਛਾਪਾਮਾਰੀ ਦੌਰਾਨ 5 ਮੋਬਾਈਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਦੇਰ ਰਾਤ ਵੱਖ ਵੱਖ ਬੈਰਕਾਂ ਦੀ ਛਾਪੇਮਾਰੀ ਕੀਤੀ ਗਈ ਤਾਂ ਉਥੋਂ ਕੁਲ ਪੰਜ ਮੋਬਾਈਲ ਬਰਾਮਦ ਕੀਤੇ ਗਏ। ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।

ਪੁਲਿਸ ਵਲੋਂ ਇਸ ਮਾਮਲੇ ਵਿਚ ਪਰਮਿੰਦਰ ਕੁਮਾਰ, ਪਿ੍ਤਪਾਲ ਸਿੰਘ, ਗੁਰਵਿੰਦਰ ਸਿੰਘ, ਸ਼ੈਲੀ, ਦੇਸ ਰਾਜ ਅਤੇ ਇਕ ਹੋਰ ਬੰਦੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕੀ ਇਹ ਹਵਾਲਾਤੀ ਜੇਲ੍ਹ ਅੰਦਰ ਮੋਬਾਈਲ ਕਿਸ ਤਰੀਕੇ ਨਾਲ ਲੈ ਕੇ ਗਏ ਸਨ।

Facebook Comments

Trending