ਪੰਜਾਬੀ
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
Published
2 years agoon
ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੌਸ਼ਤੁਭ ਸ਼ਰਮਾ ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਆਮ ਜਨਤਾ ਵੱਲੋਂ ਆਪਣੇ ਨਿੱਜੀ ਹੱਕਾਂ ਲਈ ਸਰਕਾਰ ਦੇ ਵਿਰੋਧ ਵਿੱਚ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ। ਅਜਿਹੇ ਰੋਸ ਮੁਜਾਹਰੇ, ਧਰਨੇ, ਰੈਲੀਆਂ ਆਦਿ ਵਿੱਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੌਕੇ ਦਾ ਫਾਇਦਾ ਚੁੱਕ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।
ਇਸ ਲਈ ਪਬਲਿਕ ਹਿੱਤ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਰੋਸ ਮੁਜਾਹਰੇ, ਧਰਨੇ, ਜਲੂਸ ਵਗੈਰਾ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ, ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਗਈ ਹੈ। ਪਰ ਇਸ ਜਗ੍ਹਾ ‘ਤੇ ਵੀ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈਕੇ ਚੱਲਣ ‘ਤੇ ਪੂਰਨ ਤੌਰ ‘ਤੇ ਮਨਾਹੀ ਕੀਤੀ ਜਾਂਦੀ ਹੈ। ਇਹ ਹੁਕਮ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।
You may like
-
ਡਾਕੂ ਹਸੀਨਾ ਨੇ ਕੰਪਨੀ ਦੇ ਮੁਲਾਜ਼ਮ ਨਾਲ ਮਿਲ ਕੇ ਕੀਤੀ ਵਾਰਦਾਤ; 5 ਕਰੋੜ ਰੁਪਏ ਦੀ ਰਾਸ਼ੀ ਬਰਾਮਦ
-
ਲੁਧਿਆਣਾ ‘ਚ ਕਰੋੜਾਂ ਦੀ ਲੁੱਟ ਮਾਮਲੇ ‘ਚ CP ਨੇ ਡੀਜੀਪੀ ਨੂੰ ਕੰਪਨੀ ਦਾ ਲਾਇਸੈਂਸ ਰੱਦ ਕਰਨ ਦੀ ਕੀਤੀ ਸਿਫਾਰਸ਼
-
ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਮਨਾਹੀ
-
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ
-
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਪੀਏਯੂ ਵਲੋਂ ਕਿਸਾਨੀ ਲਈ ਕੀਤੇ ਸ਼ਾਨਦਾਰ ਕੰਮਾਂ ਦੀ ਕੀਤੀ ਸ਼ਲਾਘਾ
-
ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ