ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਸਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਤਿਆਰ ਕੀਤਾ ਜਿਸ ਵਿਚ ਦੇਸ਼ ਭਗਤੀ ਦੇ ਗੀਤ,ਦੇਸ਼ ਭਗਤੀ ਦੀਆਂ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ ਗਈ। ਨਰਸਰੀ ਵਿੰਗ ਦੇ ਛੋਟੇ-ਛੋਟੇ ਵਿਦਿਆਰਥੀ ਦੇਸ਼ ਭਗਤਾਂ ਦੇ ਵੇਸ਼ਭੂਸ਼ਾ ਵਿੱਚ ਸੱਜ ਕੇ ਆਏ ਹੋਏ ਬਹੁਤ ਹੀ ਸੋਹਣੇ ਲੱਗ ਰਹੇ ਸਨ।
ਇਸ ਮੌਕੇ ‘ਤੇ ਵਿਦਿਆਰਥੀਆਂ ਦੇ ਦੇਸ਼ ਭਗਤੀ ਵਿਸ਼ੇ ਤੇ ਅਧਾਰਿਤ ਕਵਿਤਾ ਗਾਇਣ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ ਉਹਨਾਂ ਦੀ ਪੇਸ਼ਕਾਰੀ ਅਤੇ ਪ੍ਰਤਿਭਾ ਦੇ ਅਧਾਰ ਤੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸੁਖਦੀਪ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ ਦੱਸਦੇ ਹੋਏ ਵਿਦਿਆਰਥੀਆਂ ਨੂੰ ਅਜ਼ਾਦੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਸੁਤੰਤਰਤਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।