ਪੰਜਾਬੀ
ਡਿਪਟੀ ਕਮਿਸ਼ਨਰ ਵੱਲੋਂ 76ਵੇਂ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
Published
2 years agoon
ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 76ਵੇਂ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ 15 ਅਗਸਤ ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।
ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਏ.ਐਸ.ਪੀ. ਮਨਿੰਦਰ ਸਿੰਘ ਆਈ.ਪੀ.ਐਸ. ਅਤੇ ਦੂਜੇ ਪਰੇਡ ਕਮਾਂਡਰ ਡੀ.ਐਸ.ਪੀ. ਮੁਰਾਦ ਜਸਵੀਰ ਸਿੰਘ ਗਿੱਲ ਪੀ.ਪੀ.ਐਸ. ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ 76ਵੇਂ ਸੁਤੰਤਰਤਾ ਦਿਵਸ ਸਬੰਧੀ ਸਮਾਗਮ ਦੌਰਾਨ 960 ਵਿਦਿਆਰਥੀ ਸ਼ਾਨਦਾਰ ਪੀ.ਟੀ. ਸ਼ੋਅ ਵਿੱਚ ਭਾਗ ਲੈਣਗੇ .
ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਕੋਰੀਓਗ੍ਰਾਫੀ ਅਤੇ ਦੇਸ਼ ਭਗਤੀ ਦੇ ਗੀਤਾਂ ‘ਤੇ ਭੰਗੜਾ, ਗਿੱਧਾ ਸਮੇਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਮੈਗਾ ਈਵੈਂਟ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਸ ਪਵਿੱਤਰ ਦਿਹਾੜੇ ਨੂੰ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਨੋਡਲ ਅਫਸਰਾਂ ਦੀਆਂ ਪਹਿਲਾਂ ਹੀ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਾਅਦ ਵਿੱਚ ਸ੍ਰੀਮਤੀ ਸੁਰਭੀ ਮਲਿਕ ਅਤੇ ਡਾ. ਕੌਸਤਭ ਸ਼ਰਮਾ ਨੇ ਵੀ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ।
ਇਸ ਮੌਕੇ ਸੰਯੁਕਤ ਪੁਲਿਸ ਕਮਿਸ਼ਨਰ ਡਾ. ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰਾਂ ਵਿੱਚ ਸ੍ਰੀ ਰਾਹੁਲ ਚਾਬਾ, ਸ੍ਰੀ ਅਮਰਜੀਤ ਬੈਂਸ, ਸ੍ਰੀਮਤੀ ਅਨੀਤਾ ਦਰਸ਼ੀ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਭੂਮੀ ਗ੍ਰਹਿਣ ਕੁਲੈਕਟਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਹੋਰ ਵੀ ਹਾਜ਼ਰ ਸਨ।
You may like
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ
-
ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ