ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਣਾ, ਵਿਖੇ ਪ੍ਰਿੰਸੀਪਲ ਡਾ. ਕਿਰਨਦੀਪ ਕੋਰ ਅਤੇ ‘ਏਕ ਭਾਰਤ ਸ੍ਰੇਸ਼ਟ ਭਾਰਤ’ ਮੁਹਿੰਮ ਦੇ ਨੋਡਲ ਅਫ਼ਸਰ ਪਰਵੀਨ ਵਿਜ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ।
ਇਸ ਮੌਕੇ ਵਿਦਿਆਰਥਣਾਂ ਨੇ ਰਾਸ਼ਟਰ ਅਤੇ ਰਾਸ਼ਟਰੀ ਝੰਡੇ ਪ੍ਰਤੀ ਸਮਰਪਣ ਦੀ ਸਹੰੁ ਚੁੱਕੀ।‘ਸੈਲਫੀ ਵਿਦ ਤਿਰੰਗਾ’ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਵਿੱਚੋਂ ਦੋ ਬੈਸਟ ਸੈਲਫੀਆਂ ਵਾਲੀਆਂ ਵਿਦਿਆਰਥਣਾਂ ਨੂੰ ਟਰਾਫੀਆਂ ਦਿੱਤੀਆਂ ਗਈਆਂ ਅਤੇ ਅਧਿਆਪਕ ਵਰਗ ਵਿੱਚੋਂ ਬੈਸਟ ਸੈਲਫੀ ਅਧਿਆਪਕ ਨੂੰ ਵੀ ਦਿੱਤੀ ਗਈ ।
14 ਅਗਸਤ ਨੂੰ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿੱਚੋਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਨੇ ਸਟਾਫ ਅਤੇ ਵਿਦਿਆਰਥੀਆਂ ਦੇ ਦੇਸ਼ ਪ੍ਰਤੀ ਜ਼ਜ਼ਬੇ ਦੀ ਸ਼ਲਾਘਾ ਕੀਤੀ।