Connect with us

ਖੇਤੀਬਾੜੀ

ਪੀ.ਏ.ਯੂ. ਵਿੱਚ ਜੈਵਿਕ ਖੇਤੀ ਬਾਰੇ ਸਿਖਲਾਈ ਕੋਰਸ

Published

on

PAU Training course on organic farming in

ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਜੈਵਿਕ ਖੇਤੀ” ਸੰਬੰਧੀ ਪੰਜ ਦਿਨਾਂ ਆਫਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੋਰਸ ਵਿੱਚ ਲਗਭਗ 37 ਸਿਖਿਆਰਥੀਆਂ ਨੇ ਭਾਗ ਲਿਆ।

ਉਹਨਾਂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਕੋਰਸ ਦਾ ਮੁੱਖ ਮੰਤਵ ਕਿਸਾਨ ਵੀਰਾਂ ਨੂੰ ਜੈਵਿਕ ਢੰਗਾਂ ਨਾਲ ਖੇਤੀ ਕਰਨਾ ਸਿਖਾਉਣਾ ਤਾਂ ਕਿ ਕੀਟਨਾਸ਼ਕਾਂ ਦੇ ਮਾਰੂ ਪ੍ਰਭਾਵਾਂ ਤੋਂ ਬਚਿਆ ਜਾ ਸਕੇ ਅਤੇ ਜੈਵਿਕ ਖਾਦਾਂ ਬਣਾ ਕੇ ਇਸ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਸਿਖਿਆਰਥੀਆਂ ਨੂੰ ਜੈਵਿਕ ਖੇਤੀ ਸੰਬੰਧੀ ਮੁਕੰਮਲ ਜਾਣਕਾਰੀ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਦਿੱਤੀ ਗਈ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਨੇ ਸਿਖਿਆਰਥੀਆਂ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ।

ਇਸ ਮੌਕੇ ਤੇ ਡਾ. ਚਰਨਜੀਤ ਸਿੰਘ ਔਲਖ ਨੇ ਜੈਵਿਕ ਖੇਤੀ ਦੇ ਮਾਪਦੰਡਾਂ ਅਤੇ ਪ੍ਰਮਾਣੀਕਰਨ ਅਤੇ ਪੰਜਾਬ ਵਿੱਚ ਕੁਦਰਤੀ ਖੇਤੀ ਦੇ ਭਵਿੱਖ ਬਾਰੇ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ। ਡਾ. ਸੋਹਣ ਸਿੰਘ ਵਾਲੀਆ, ਡਾਇਰੈਕਟਰ, ਸਕੂਲ ਆਫ ਆਰਗੈਨਿਕ ਫਾਰਮਿੰਗ ਨੇ ਸਰਵਪੱਖੀ ਜੈਵਿਕ ਫਾਰਮ ਬਾਰੇ ਅਤੇ ਚੰਗੀਆਂ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਫ਼ਸਲ ਉਤਪਾਦਨ ਬਾਰੇ ਜਾਣਕਾਰੀ ਸਾਂਝੀ ਕੀਤੀ।

 

Facebook Comments

Trending